ਮਾਨ ਸਿੰਘ, ਮੀਆਂਵਿੰਡ : ਇਕ ਸਾਲ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸੜਕਾਂ 'ਤੇ ਬੈਠੇ ਹੋਏ ਹਨ। ਕੇਂਦਰ ਸਰਕਾਰ ਨੇ ਅੜੀਅਲ ਰਵੱਈਆ ਅਪਣਾਉਂਦਿਆਂ ਕਿਸਾਨਾਂ ਨੂੰ ਇਕ ਸਾਲ ਦਿੱਲੀ ਦੀਆਂ ਸੜਕਾਂ 'ਤੇ ਕੜਾਕੇ ਦੀ ਠੰਢ ਅਤੇ ਅੱਤ ਦੀ ਗਰਮੀ ਵਿਚ ਬੈਠਣ ਲਈ ਮਜਬੂਰ ਕੀਤਾ ਅਤੇ ਆਖ਼ਰਕਾਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਣਾ ਪਿਆ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਡਾਇਰੈਕਟਰ ਮਾਰਕੀਟ ਕਮੇਟੀ ਖਡੂਰ ਸਾਹਿਬ ਪਿ੍ਰਤਪਾਲ ਸਿੰਘ ਖਹਿਰਾ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ੍ਹ ਕਿਹਾ ਕਿ ਕੇਂਦਰ ਸਰਕਾਰ ਨੇ ਫੈਸਲਾ ਲੈਣ ਵਿਚ ਬਹੁਤ ਜ਼ਿਆਦਾ ਦੇਰੀ ਕੀਤੀ ਹੈ ਤੇ ਜੇਕਰ ਸਰਕਾਰ ਨੇ ਇਹ ਫੈਸਲਾ ਸਮੇਂ ਸਿਰ ਲਿਆ ਹੁੰਦਾ ਤਾਂ ਸ਼ਾਇਦ ਸੈਂਕੜੇ ਕਿਸਾਨਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਨਾ ਦੇਣੀ ਪੈਂਦੀ। ਉਨਾਂ੍ਹ ਕਿਹਾ ਕਿ ਕਾਲੇ ਕਾਨੂੰਨਾਂ ਦੀ ਵਾਪਸੀ ਹੋਣ ਨਾਲ ਅੱਜ ਉਨਾਂ੍ਹ ਯੋਧਿਆਂ ਦੀ ਇਤਿਹਾਸਕ ਜਿੱਤ ਹੋਈ ਹੈ ਜੋ ਲੱਗਪੱਗ ਇਕ ਸਾਲ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਤੇ ਜਿਨਾਂ੍ਹ ਯੋਧਿਆਂ ਨੇ ਇਸ ਸੰਘਰਸ਼ ਵਿਚ ਆਪਣੀਆਂ ਜਾਨਾਂ ਤਕ ਵਾਰ ਦਿੱਤੀਆਂ ਹਨ। ਇਸ ਮੌਕੇ ਹਰਚਰਨ ਸਿੰਘ, ਸਵਿੰਦਰ ਸਿੰਘ, ਬਲਦੇਵ ਸਿੰਘ, ਡਾ. ਪ੍ਰਗਟ ਸਿੰਘ, ਹਰਵਿੰਦਰ ਸਿੰਘ, ਸਾਬ ਸਿੰਘ, ਹਰਜਿੰਦਰ ਸਿੰਘ, ਸੋਨੀ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਦਲਜੀਤ ਸਿੰਘ, ਸੋਨੂੰ ਰਾਜਵਿੰਦਰ ਸਿੰਘ, ਗੁਰਮੇਜ ਸਿੰਘ, ਅਜੀਤ ਸਿੰਘ, ਗੁਰਨਾਮ ਸਿੰਘ, ਸੁਖਵਿੰਦਰ ਸਿੰਘ, ਸਕੱਤਰ ਸਿੰਘ, ਕੁਲਵੰਤ ਸਿੰਘ ਆਦਿ ਆਗੂ ਮੌਜੂਦ ਸਨ।