ਧਾਰਮਿਕ ਮੁਕਾਬਲੇ ’ਚ ਅੱਵਲ ਰਹੀਆਂ ਸੁਰ ਸਿੰਘ ਦੀਆਂ ਵਿਦਿਆਰਥਣਾਂ
ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮਹਾਪੁਰਖ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ
Publish Date: Sun, 18 Jan 2026 07:09 PM (IST)
Updated Date: Mon, 19 Jan 2026 04:15 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਸੁਰਸਿੰਘ : ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਜੀ ਦੀ ਬਾਰ੍ਹਵੀਂ ਬਰਸੀ ਮੌਕੇ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ’ਚ ਧਾਰਮਿਕ ਕਵਿਤਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਥਾਨਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਹਾਈ ਸਕੂਲ ਸੁਰ ਸਿੰਘ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਕਵਿਤਾ ਗਾਇਨ ਕਰ ਕੇ ਸਾਰੇ ਸਕੂਲਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮਹਾਪੁਰਖ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੇ ਜਿਸ ਤਰ੍ਹਾਂ ਨਾਲ ਇਨ੍ਹਾਂ ਧਾਰਮਿਕ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਬੱਚਿਆਂ ਨੂੰ ਅੱਗੇ ਵੀ ਧਾਰਮਿਕ ਮੁਕਾਬਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।