ਜ਼ਿਲ੍ਹਾ ਤਰਨਤਾਰਨ ਦੇ ਕਾਂਗਰਸੀਆਂ ਤੋਂ ਲਿਆ ਸੂਰਜ ਠਾਕੁਰ ਨੇ ਲਈ ‘ਫੀਡ ਬੈਕ’
ਮਿਸ਼ਨ 2027 ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਪੂਰੀ ਸਰਗਰਮ ਭੂਮਿਕਾ ਨਿਭਾਈ ਜਾਵੇਗੀ।
Publish Date: Wed, 28 Jan 2026 04:30 PM (IST)
Updated Date: Thu, 29 Jan 2026 04:02 AM (IST)

ਜ਼ਿਲ੍ਹਾ ਤਰਨਤਾਰਨ ਦੇ ਕਾਂਗਰਸੀਆਂ ਤੋਂ ਲਿਆ ਸੂਰਜ ਠਾਕੁਰ ਨੇ ‘ਫੀਡ ਬੈਕ’ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤਾ ਵਿਚਾਰ ਵਟਾਂਦਰਾ ਜ਼ਿਲ੍ਹਾ ਪ੍ਰਧਾਨ ਭੁੱਲਰ ਨੂੰ ਦਿੱਤਾ ਥਾਪੜਾ, ਕਿਹਾ- ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਕੀਤਾ ਜਾਵੇ ਲਾਮਬੰਦ ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਅਗਾਮੀ ਹੋਣ ਜਾ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਤਰਨਤਾਰਨ ਦੇ ਕਾਂਗਰਸੀਆਂ ਦਾ ‘ਫੀਡ ਬੈਕ’ ਲੈਣ ਲਈ ਕੁਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਅੱਜ ਗੁਰੂ ਨਗਰੀ ਤਰਨਤਾਰਨ ਪਹੁੰਚੇ। ਕਾਂਗਰਸ ਭਵਨ ਤਰਨਤਾਰਨ ’ਚ ਕਰਵਾੀ ਇਸ ਅਹਿਮ ਮੀਟਿੰਗ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਗਿੱਲ ਸਮੇਤ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਰਜ ਠਾਕੁਰ ਨੇ ਦੱਸਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਰਣਨੀਤੀ ਬਣਾਈ ਗਈ ਹੈ ਤੇ ਇਸ ਨੀਤੀ ਤਹਿਤ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲ੍ਹਾ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅੱਜ ਜੋ ਹਾਲਾਤ ਹਨ, ਉਹ ਬਹੁਤ ਹੀ ਚਿੰਤਾਜਨਕ ਹਨ ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਪੰਜਾਬ ’ਚ ਗੈਂਗਸਟਰਵਾਦ ਦਾ ਬੋਲਬਾਲਾ ਹੈ। ਪੰਜਾਬ ਦਾ ਵਪਾਰੀ, ਕਾਰੋਬਾਰੀ, ਦੁਕਾਨਦਾਰ ਕੋਈ ਵੀ ਵਰਗ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਲੇਕਿਨ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਹੱਥ ’ਤੇ ਹੱਥ ਧਰ ਕੇ ਬੈਠੇ ਹਨ ਅਤੇ ਲਾਅ ਐਂਡ ਆਰਡਰ ਦਾ ਜਨਾਜ਼ਾ ਨਿਕਲਣ ਕਰ ਕੇ ਲੋਕ ਹਰ ਸਮੇਂ ਖੌਫ਼ ਦੇ ਸਾਏ ਹੇਠ ਜਿਊਣ ਲਈ ਮਜਬੂਰ ਹਨ। ਪੰਜਾਬ ਦੇ ਲੋਕਾਂ ਨਾਲ ਜੋ ਗਾਰੰਟੀਆਂ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਕੀਤੀਆਂ ਸਨ, ਉਹ ਪੂਰੀਆਂ ਨਹੀਂ ਕੀਤੀਆਂ ਗਈਆਂ ਤੇ ਨਾ ਹੀ ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਭੱਤਾ ਦੇਣ ਦੀ ਗਾਰੰਟੀ ਆਮ ਆਦਮੀ ਪਾਰਟੀ ਨੇ ਪੂਰੀ ਕੀਤੀ ਹੈ। ਜਿਸ ਕਰ ਕੇ ਲੋਕ ਹੁਣ ਆਮ ਆਦਮੀ ਪਾਰਟੀ ਤੋਂ ਬਹੁਤ ਨਿਰਾਸ਼ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਸੂਰਜ ਠਾਕੁਰ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਹੁਣ ਤੋਂ ਹੀ ਕਮਰਕੱਸੇ ਕਰਨ ਦੇ ਨਾਲ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਥਾਪੜਾ ਦਿੱਤਾ ਤੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ’ਚ ਜੋ ਸੁਝਾਅ ਲਏ ਗਏ ਹਨ, ਉਹ ਪਾਰਟੀ ਹਾਈਕਮਾਂਡ ਤੱਕ ਪਹੁੰਚਾਏ ਜਾਣਗੇ, ਤਾਂ ਜੋ ਭਵਿੱਖ ਲਈ ਹੋਰ ਅਹਿਮ ਯੋਜਨਾਵਾਂ ਉਲੀਕੀਆਂ ਜਾ ਸਕਣ। ਉਨ੍ਹਾਂ ਮੀਟਿੰਗ ’ਚ ਗ਼ੈਰ-ਹਾਜ਼ਰ ਰਹਿਣ ਵਾਲੇ ਆਗੂਆਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਸਾਰੀ ਰਿਪੋਰਟ ਹਾਈਕਮਾਂਡ ਨੂੰ ਦੇ ਦਿੱਤੀ ਜਾਵੇਗੀ ਤੇ ਜੇਕਰ ਕੋਈ ਪਾਰਟੀ ਦੀ ਵਿਚਾਰਧਾਰਾ ਤੋਂ ਬਾਹਰ ਜਾ ਕੇ ਕੰਮ ਕਰਦਾ ਹੈ ਜਾਂ ਅਨੁਸ਼ਾਸਨ ਭੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਅਖੀਰ ’ਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਤਰਨਤਾਰਨ ਪਹੁੰਚਣ ’ਤੇ ਏਆਈਸੀਸੀ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਸੂਰਜ ਠਾਕੁਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਇਆ ਜਾਵੇਗਾ ਤੇ ਜ਼ਮੀਨੀ ਪੱਧਰ ’ਤੇ ਮਿਹਨਤ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਸ਼ਨ 2027 ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਪੂਰੀ ਸਰਗਰਮ ਭੂਮਿਕਾ ਨਿਭਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਪੱਟੀ ਮੈਂਬਰ ਪੀਪੀਸੀਸੀ, ਯੋਧਵੀਰ ਸਿੰਘ ਸਰਲੀ ਮੈਂਬਰ ਪੀਪੀਸੀਸੀ, ਹੀਰਾ ਸਿੰਘ ਮੱਲ੍ਹੀ, ਅਰਜਨਬੀਰ ਸਿੰਘ ਬਲਾਕ ਪ੍ਰਧਾਨ, ਵਰਿੰਦਰ ਸਿੰਘ ਭਿੰਡਰ ਚੇਅਰਮੈਨ, ਜਗਤਾਰ ਸਿੰਘ ਜਲਾਲਾਬਾਦ, ਹਰਜਿੰਦਰ ਸਿੰਘ ਸਰਪੰਚ ਨਾਗੋਕੇ ਮੋੜ, ਤਜਿੰਦਰ ਸਿੰਘ ਸ਼ਾਹ, ਸੁਰਜੀਤ ਸਿੰਘ ਸਰਪੰਚ ਵੈਰੋਂਵਾਲ, ਜਗਦੇਵ ਸਿੰਘ ਦਿਓਲ ਪ੍ਰਧਾਨ, ਸਨਬੀਰ ਸਿੰਘ ਯੂਥ ਆਗੂ, ਸੁਰਜਨ ਸਿੰਘ ਭਲਾਈਪੁਰ, ਦਲਜੀਤ ਸਿੰਘ ਭੁੱਚਰ, ਪੀਟਰ ਢੋਟਾ, ਜੋਬਨਜੀਤ ਸਿੰਘ, ਸੱਜਣ ਸਿੰਘ, ਕੁਲਵੰਤ ਸਿੰਘ, ਹਰਜੋਤ ਸਿੰਘ ਛਾਪਾ, ਅੰਮ੍ਰਿਤਸ਼ੇਰ ਸਿੰਘ ਮੰਨਣ, ਅੰਮ੍ਰਿਤਬੀਰ ਸਿੰਘ ਭੁੱਚਰ, ਹਰਸ਼ਰਨ ਸਿੰਘ ਮੱਲ੍ਹਾ, ਮਿਲਖਾ ਸਿੰਘ ਮੱਜੂਪੁਰ, ਇੰਦਰਬੀਰ ਸਿੰਘ ਪਹੁਵਿੰਡ, ਹਰਮਨ ਛੀਨਾ, ਗੁਰਦਾਸ ਛੀਨਾ, ਖਜਾਨ ਸਿੰਘ, ਲਖਵਿੰਦਰ ਸਿੰਘ ਲੱਕੀ ਪਾਗਲ, ਗੁਰਸ਼ਰਨ ਸਿੰਘ ਬ੍ਰਹਮਪੁਰਾ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਸੀਮਾ ਸ਼ਰਮਾ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ, ਮਨਦੀਪ ਸਿੰਘ, ਗੁਰਬੀਰ ਸਿੰਘ ਗਲੈਡੀ ਮੰਡ ਆਦਿ ਹਾਜ਼ਰ ਸਨ।