ਐੱਸਯੂਐੱਸ ਸਕੂਲ ’ਚ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਐੱਸਯੂਐੱਸ ਸਕੂਲ ’ਚ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 12 May 2026 04:20 PM (IST)
Updated Date: Tue, 12 May 2026 04:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ
ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਇਸ ਪ੍ਰੀਖਿਆ ਵਿੱਚ ਵਿਦਿਆਰਥਣ ਰਣਬੀਰ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਨੇ ਪਹਿਲਾਂ ਸਥਾਨ, ਅਮਨਪ੍ਰੀਤ ਕੌਰ ਸਪੁੱਤਰੀ ਸੁਰਿੰਦਰ ਸਿੰਘ ਨੇ ਦੂਜਾ ਸਥਾਨ ਅਤੇ ਜੋਬਨਪ੍ਰੀਤ ਸਿੰਘ ਸਪੁੱਤਰ ਜਸਵਿੰਦਰ ਸਿੰਘ ਨੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਸੰਦੀਪਅਤੇ ਸਮਹੂ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦੇ ਨਾਲ-ਨਾਲ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇ ਟੀਚੇ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਉੱਚ ਵਿੱਦਿਆ ਲਈ ਪ੍ਰੇਰਿਤ ਕੀਤਾ।