ਮੈਗਾ ਪੀਟੀਐੱਮ ਦੌਰਾਨ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ
ਪ੍ਰਿੰਸੀਪਲ ਅਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Publish Date: Sat, 30 May 2026 06:43 PM (IST)
Updated Date: Sun, 31 May 2026 04:03 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਸਰਕਾਰੀ ਕੰਨਿਆ ਸੈਕੰਡਰੀ ਸਕੂਲ ਅਲਾਦੀਨਪੁਰ ਵਿਖੇ ਕਰਵਾਈ ਗਈ ਮੈਗਾ ਪੀਟੀਐੱਮ ਦੌਰਾਨ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਅਤੇ ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਸਕੂਲ ਦੀ ਪ੍ਰਿੰਸੀਪਲ ਅਰਵਿੰਦਰ ਕੌਰ ਵੱਲੋਂ ਐੱਸਐੱਮਸੀ ਮੈਂਬਰਾਂ ਅਤੇ ਸਮੂਹ ਸਟਾਫ਼ ਦੀ ਮੌਜੂਦਗੀ ਵਿਚ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਰਵਿੰਦਰ ਕੌਰ ਨੇ ਦੱਸਿਆ ਕਿ ਅੱਠਵੀਂ ਜਮਾਤ ਵਿਚ ਸਿਮਰਨ ਪੁੱਤਰੀ ਬਾਜ ਸਿੰਘ ਨੇ 536 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਜਸਮੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ 528 ਅੰਕਾਂ ਨਾਲ ਦੂਜਾ ਅਤੇ ਜੈਸਮੀਨ ਕੌਰ ਪੁੱਤਰੀ ਗੁਰਬਾਜ ਸਿੰਘ ਨੇ 525 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਵਿਚ ਅਸਤਰ ਪੁੱਤਰੀ ਜਗਦੀਸ਼ ਸਿੰਘ ਅਤੇ ਕਰਮਦੀਪ ਕੌਰ ਪੁੱਤਰੀ ਬਲਜੀਤ ਸਿੰਘ ਨੇ ਸਾਂਝੇ ਤੌਰ ’ਤੇ 582 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਵਰਸ਼ਾ ਪੁੱਤਰੀ ਕਰਮ ਚੰਦ ਨੇ 564 ਅੰਕਾਂ ਨਾਲ ਦੂਜਾ ਅਤੇ ਅਮਨਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 563 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰਵੀਂ ਜਮਾਤ ਵਿਚ ਗੁਰਪ੍ਰੀਤ ਕੌਰ ਨੇ 449 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਮਨਦੀਪ ਕੌਰ ਪੁੱਤਰੀ ਸਵਿੰਦਰ ਸਿੰਘ ਨੇ 432 ਅੰਕਾਂ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਪੁੱਤਰੀ ਸਵਿੰਦਰ ਸਿੰਘ ਨੇ 427 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਅਨਮੋਲਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 421 ਅੰਕਾਂ ਨਾਲ ਚੌਥਾ ਅਤੇ ਪਵਨਦੀਪ ਕੌਰ ਨੇ 400 ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰੇਕ ਵਿਸ਼ੇ ਵਿਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਸ਼ੀਲਡਾਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਲਈ ਭੇਜੇ ਗਏ ਪ੍ਰਸ਼ੰਸਾ-ਪੱਤਰ ਵੀ ਵੰਡੇ ਗਏ। ਇਹ ਸਨਮਾਨ ਐੱਸਐੱਮਸੀ ਚੇਅਰਪਰਸਨ ਪਰਮਜੀਤ ਕੌਰ, ਸਰਪੰਚ ਬਲਰਾਜ ਸਿੰਘ ਅਤੇ ਐੱਸਐੱਮਸੀ ਮੈਂਬਰਾਂ ਦੀ ਮੌਜੂਦਗੀ ਵਿਚ ਪ੍ਰਦਾਨ ਕੀਤੇ ਗਏ। ਸਮਾਗਮ ਦੌਰਾਨ ਮਾਪਿਆਂ ਨੇ ਸਕੂਲ ਦੇ ਸ਼ਾਨਦਾਰ ਨਤੀਜਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਕੈਪਸ਼ਨ- ਮੈਗਾ ਪੀਟੀਐੱਮ ਦੌਰਾਨ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਪ੍ਰਿੰਸੀਪਲ ਅਰਵਿੰਦਰ ਕੌਰ ਤੇ ਐੱਸਐੱਮਸੀ ਮੈਂਬਰ।