ਰਾਜਨ ਚੋਪੜਾ, ਭਿੱਖੀਵਿੰਡ : ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਭਗਵਾਨਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਦੀ ਅਗਵਾਈ ਹੇਠ 40 ਪਰਿਵਾਰ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।

ਇਸ ਸਬੰਧੀ ਗੱਲਬਾਤ ਕਰਦਿਆਂ ਗੋਰਾ ਸਿੰਘ ਧੁੰਨ ਤੇ ਰੇਸ਼ਮ ਸਿੰਘ ਭਗਵਾਨ ਪੁਰਾ ਨੇ ਕਿਹਾ ਕਿ ਜੋ ਪਰਿਵਾਰ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਉਨ੍ਹਾਂ ਨੂੰ ਪਾਰਟੀ ਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਲੋੜਵੰਦ ਭਾਈਚਾਰੇ ਨੂੰ ਨਰੇਗਾ ਸਕੀਮ ਤਹਿਤ ਚੰਗਾ ਰੁਜ਼ਗਾਰ ਦੇ ਰਹੇ ਸਨ ਤੇ ਉਹ ਪਾਰਟੀ ਦੇ ਚੰਗੇ ਕੰਮਾਂ ਨੂੰ ਵੇਖ ਹੀ 'ਆਪ' ਪਾਰਟੀ 'ਚ ਸ਼ਾਮਲ ਹੋਏ ਹਨ।

ਇਸ ਮੌਕੇ ਬਾਬਾ ਸੁਖਵਿੰਦਰ ਸਿੰਘ, ਰਮਨ ਸਿੰਘ, ਵਿਰਸਾ ਸਿੰਘ, ਪੂਰਨ ਸਿੰਘ, ਹਰਚੰਦ ਸਿੰਘ, ਗੁਰਜੀਤ ਸਿੰਘ, ਗੁਰਸੇਵਕ ਸਿੰਘ, ਦਿਲਬਾਗ ਸਿੰਘ, ਹਰਚੰਦ ਸਿੰਘ ਫ਼ੌਜੀ, ਪ੍ਰਗਟ ਸਿੰਘ ਫੌਜੀ, ਜਸਬੀਰ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ, ਬਾਬਾ ਚਰਨਦਾਸ, ਬਿੱਲਾ ਸਿੰਘ, ਗੋਲਡੀ ਸਿੰਘ, ਮਹਿਲ ਸਿੰਘ, ਹੀਰਾ ਸਿੰਘ, ਰਵਿੰਦਰ ਸਿੰਘ, ਤਰਸੇਮ ਸਿੰਘ, ਵੀਰ ਕੌਰ, ਅਮਰੀਕ ਕੌਰ, ਚਰਨਜੀਤ ਕੌਰ, ਸੁਰਜੀਤ ਕੌਰ, ਸੁਰਿੰਦਰ ਕੌਰ, ਿਛੰਦਰ ਕੌਰ, ਕੁਲਵਿੰਦਰ ਕੌਰ, ਗੁਰਮੀਤ ਕੌਰ, ਹਰਪ੍ਰਰੀਤ ਕੌਰ ਆਦਿ ਆਗੂ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ।