ਬੱਲੂ ਮਹਿਤਾ, ਪੱਟੀ : ਗੁਰੂ ਨਾਨਕ ਦੇਵ ਯੂਨਵਿਰਸਿਟੀ ਕਾਲਜ ਪੱਟੀ ਦੇ ਐੱਨਸੀਸੀ ਤੇ ਐੱਨਐੱਸਐੱਸ ਯੂਨਿਟ ਵੱਲੋਂ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਮੌਕੇ 'ਹਰ ਘਰ ਤਿਰੰਗਾ' ਮੁਹਿੰੰਮ ਤਹਿਤ ਤਿਰੰਗਾ ਯਾਤਰਾ ਕੱਢੀ ਗਈ ਤੇ ਲੋਕਾਂ ਨੂੰ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਵਸ ਮਨਾਉਣ ਲਈ ਪੇ੍ਰਿਤ ਕੀਤਾ ਗਿਆ। ਇਸ ਦੀ ਸ਼ੁਰੂਆਤ ਕਾਲਜ ਕੈਂਪਸ ਤੋਂ ਐੱਨਸੀਸੀ ਇੰਚਾਰਜ ਰਵਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਕਾਲਜ ਦੇ ਪਿੰ੍ਸੀਪਲ ਡਾ. ਰਜਿੰਦਰ ਕੁਮਾਰ ਮਰਵਾਹ ਨੇ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ, ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਐੱਨਐੱਸਐੱਸ ਯੂਨਿਟ ਦੇ ਇੰਚਾਰਜ ਜਸਦੇਵ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਸਬੰਧ 'ਚ ਪੂਰੇ ਦੇਸ਼ 'ਚ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਮਨਾਇਆ ਜਾ ਰਿਹਾ ਹੈ। ਇਸ ਕਾਰਨ ਇਸ ਦਿਨ ਦੀ ਸਾਰਥਕਤਾ ਹੋਰ ਵੀ ਵਧ ਜਾਂਦੀ ਹੈ। ਇਸ ਮੌਕੇ ਯੂਨਿਟ ਦੇ ਵਲੰਟੀਅਰਾਂ ਤੇ ਐੱਨਸੀਸੀ ਕੈਡਿਟਾਂ ਵੱਲੋਂ ਤਿਰੰਗਾ ਮੁਹਿੰੰਮ ਤਹਿਤ ਘਰਾਂ 'ਤੇ ਤਿਰੰਗਾ ਝੰਡਾ ਲਗਾਇਆ ਗਿਆ। ਇਸ ਮੌਕੇ ਸੂਬੇਦਾਰ ਕੁਲਵੰਤ ਸਿੰਘ, ਹਵਲਦਾਰ ਰਜਨੀਸ਼ ਕੁਮਾਰ, ਹਵਲਦਾਰ ਲਖਬੀਰ ਸਿੰਘ ਅਤੇ ਕਾਲਜ ਦੇ ਸਟਾਫ ਮੈਂਬਰ ਹਾਜ਼ਰ ਸਨ।