ਤੇਜਿੰਦਰ ਸਿੰਘ ਬੱਬੂ ਝਬਾਲ : ਪਿੰਡ ਝਬਾਲ ਖਾਮ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਡਾਹਢੇ ਪਰੇਸ਼ਾਨ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਨਿਵਾਸੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪਿੰਡ ਦਾ ਵਫ਼ਦ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਸਬੰਧੀ ਵਿਕਰਮ ਸਿੰਘ ਿਢੱਲੋਂ ਨੂੰ ਮਿਲਿਆ। ਜਿਸ ਦੌਰਾਨ ਉਨਾਂ੍ਹ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਝਬਾਲ ਖਾਮ 'ਚ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਚੱਲ ਰਹੀ ਹੈ। ਜਿਸ ਸਬੰਧੀ ਉਹ ਕਈ ਵਾਰ ਪਿੰਡ ਦੀ ਪੰਚਾਇ ਨੂੰ ਕਹਿ ਚੁੱਕੇ ਹਨ, ਪਰ ਹਾਲੇ ਤਕ ਕਿਸੇ ਵੀ ਇਸ ਮਸਲੇ ਦਾ ਹੱਲ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਪਿੰਡ 'ਚ ਪਾਣੀ ਦੀ ਨਿਕਾਸੀ ਨਾ ਹੋਣ ਲੋਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਪਿੰਡ ਵਾਸੀਆਂ ਮੰਗ ਕੀਤੀ ਕਿ ਗੰਦੀ ਪਾਣੀ ਦੀ ਨਿਕਾਸੀ ਹੱਲ ਜਲਦੀ ਕੱਿਢਆ ਜਾਵੇ। ਇਸ ਮੌਕੇ ਵਿਕਰਮ ਿਢੱਲੋਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ ਤੇ ਬੀਡੀਪੀਓ ਨੂੰ ਮਿਲਣਗੇ ਤੇ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਜਲਦ ਹੱਲ ਕਰਵਾਉਣਗੇ। ਇਸ ਮੌਕੇ ਸੰਤੋਖ ਸਿੰਘ, ਰਜਵੰਤ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਪੱਪੂ ਝਬਾਲ, ਮਿਠੀ ਝਬਾਲ, ਗੁਰਦੇਵ ਸਿੰਘ ਸੋਹਲ, ਸੁਖਬੀਰ ਸਿੰਘ, ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ।