ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ 27 ਨੂੰ ਹੋਵੇਗਾ ਮਹਾਨ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ 27 ਨੂੰ ਹੋਵੇਗਾ ਮਹਾਨ ਗੁਰਮਤਿ ਸਮਾਗਮ
Publish Date: Mon, 20 Jan 2025 08:36 PM (IST)
Updated Date: Mon, 20 Jan 2025 08:39 PM (IST)
ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ 27 ਨੂੰ ਹੋਵੇਗਾ ਮਹਾਨ ਗੁਰਮਤਿ ਸਮਾਗਮ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨਾਲ ਸਬੰਧਿਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ 27 ਜਨਵਰੀ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਨੇਜਰ ਨੇ ਦੱਸਿਆ ਕਿ ਸ਼ਾਮ 4 ਤੋਂ ਰਾਤ 10 ਵਜੇ ਤਕ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤ ਹਾਜ਼ਰੀ ਭਰੇਗੀ। ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਜਿਨ੍ਹਾਂ ਦੇ 27 ਜਨਵਰੀ ਨੂੰ ਸਵੇਰੇ 11 ਵਜੇ ਭੋਗ ਪਾਏ ਜਾਣਗੇ। ਉਪਰੰਤ ਸ਼ਾਮ ਚਾਰ ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਬੀਬੀ ਸਰਬਜੀਤ ਕੌਰ ਦਾ ਕੀਰਤਨੀ ਜਥਾ, ਭਾਈ ਅਮਨਦੀਪ ਸਿੰਘ ਦਾ ਕੀਰਤਨੀ ਜਥਾ ਗੁਰਦੁਆਰਾ ਸ੍ਰੀ ਲਕੀਰ ਸਾਹਿਬ, ਭਾਈ ਗੁਰਚਰਨ ਸਿੰਘ ਤਰਨਤਾਰਨ ਵਾਲੇ, ਭਾਈ ਸਿਮਰਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਭਾਈ ਪਿੰਦਰਪਾਲ ਸਿੰਘ ਕਥਾ ਵਾਚਕ ਅਤੇ ਭਾਈ ਗੁਰਮੁੱਖ ਸਿੰਘ ਐੱਮਏ ਕਵੀਸ਼ਰੀ ਜਥਾ ਸੰਗਤ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕਰੇਗਾ।