v> ਪ੍ਰਤਾਪ ਸਿੰਘ, ਤਰਨਤਾਰਨ : ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਸਕੂਟਰੀ ਸਵਾਰ ਦੋ ਲੋਕਾਂ ਨੂੰ 3600 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਅੱਡਾ ਪਿੰਡ ਨੂਰਦੀ ਵਿਖੇ ਨਾਕੇਬੰਦੀ ਕਰੇ ਵ੍ਹੀਕਲਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਸਕੂਟਰੀ ਨੰਬਰ ਪੀਬੀ 02 ਡੀਐਮ 2099 'ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਲਿਆ। ਸਕੂਟਰੀ ਦੇ ਅੱਗੇ ਰੱਖੇ ਮੋਮੀ ਲਿਫਾਫੇ ਨੂੰ ਜਦੋਂ ਚੈੱਕ ਕੀਤਾ ਗਿਆ ਤਾਂ ਉਸ 'ਚੋਂ 3600 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਚਮਨ ਲਾਲ ਗਲੀ ਦੇਵੀ ਵਾਲੀ ਮੁਹੱਲਾ ਜੋੜਾ ਪਿੱਪਲ ਗੇਟ ਭਗਤਾ ਅੰਮ੍ਰਿਤਸਰ ਤੇ ਮਨਪ੍ਰੀਤ ਸਿੰਘ ਉਰਫ ਮੰਨ ਪੁੱਤਰ ਮਲਕੀਤ ਸਿੰਘ ਵਾਸੀ ਮੁਰਾਦਪੁਰ ਤਰਨਤਾਰਨ ਦੇ ਤੌਰ 'ਤੇ ਹੋਈ ਹੈ। ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।

Posted By: Amita Verma