v> ਪੱਤਰ ਪ੍ਰੇਰਕ, ਤਰਨਤਾਰਨ : ਥਾਣਾ ਵੈਰੋਂਵਾਲ ਦੀ ਪੁਲਿਸ ਨੇ ਸੈਰ ਕਰ ਰਹੀ ਔਰਤ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਦੱਸਿਆ ਜਾ ਰਿਹਾ ਹੈ।

ਇਕ ਔਰਤ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਾਇਆ ਕਿ ਉਹ ਆਪਣੇ ਪਤੀ ਨਾਲ ਦੇਰ ਸ਼ਾਮ ਨੂੰ ਸੜਕ 'ਤੇ ਸੈਰ ਕਰ ਰਹੀ ਸੀ। ਇਸ ਦੌਰਾਨ ਨਿਰਵੈਲ ਸਿੰਘ ਪੁੱਤਰ ਦਿਲਬਾਗ ਸਿੰਘ ਉਰਫ ਮੰਗਾ ਵਾਸੀ ਏਕਲਗੱਡਾ ਨੇ ਉਸ ਨੂੰ ਜਲੀਲ ਕਰਨ ਦੇ ਇਰਾਦੇ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਨਿਰਵੈਲ ਸਿੰਘ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੀ ਏਐੱਸਆਈ ਕਰਮਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Posted By: Amita Verma