ਪ੍ਰਤਾਪ ਸਿੰਘ, ਤਰਨਤਾਰਨ : ਥਾਣਾ ਸਦਰ ਦੇ ਰਿਹਾਇਸ਼ੀ ਕੁਆਟਰਾਂ ਦੇ ਬਾਹਰ ਪੋਸਤ ਦੀ ਖੇਤੀ ਕਰਨ ਦਾ ਪੋਸਟਰ ਲਗਾਉਣ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਦੋ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਦੋਂਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਿਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਐੱਸਪੀਐੱਚ ਗੌਰਵ ਤੂਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਸਦਰ ਨਾਲ ਬਣੇ ਸਰਕਾਰੀ ਰਿਹਾਇਸ਼ੀ ਕੁਆਟਰਾਂ ਦੀ ਕੰਧ 'ਤੇ ਕਿਸੇ ਨੇ ਪਿੰਡ ਵਾਂ ਵਿਖੇ ਗਊ ਸ਼ਾਲਾ ਖੋਲ੍ਹਿਆ ਜਾਵੇਗਾ ਤੇ ਪੋਸਤ ਦੀ ਖੇਤੀ ਸ਼ੁਰੂ ਕੀਤੀ ਜਾਵੇਗੀ ਦਾ ਪੋਸਟਰ ਲਗਾਇਆ ਹੋਇਆ ਹੈ। ਜਿਸ 'ਚ ਇਹ ਵੀ ਲਿਖਿਆ ਗਿਆ ਸੀ ਕਿ ਇਸ ਸਮਾਗਮ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨਤਾਰਨ ਕਰਨਗੇ। ਅਜਿਹਾ ਕਰ ਕੇ ਡਿਪਟੀ ਕਮਿਸ਼ਨਰ ਦਾ ਨਾਂ ਗਲਤ ਤਰੀਕੇ ਨਾਲ ਵਰਤਿਆ ਗਿਆ ਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ। ਐੱਸਪੀ ਗੌਰਵ ਤੂਰਾ ਨੇ ਦੱਸਿਆ ਕੇ ਜਾਂਚ 'ਚ ਪਤਾ ਲੱਗਾ ਕਿ ਇਸ ਪੋਸਟਰ ਗੁਰਵੇਲ ਸਿੰਘ ਸਰਪੰਚ ਨਾਮਧਾਰੀ ਵਾਸੀ ਵਾਂ ਤੇ ਬਾਜ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਮਾਣੋਚਾਹਲ ਵੱਲੋਂ ਲਗਵਾਇਆ ਗਿਆ ਹੈ। ਇਹ ਵੀ ਸਾਹਮਣੇ ਆਇਆ ਕਿ ਗੁਰਵੇਲ ਸਿੰਘ ਪਿੰਡ ਦਾ ਸਰਪੰਚ ਵੀ ਨਹੀਂ ਹੈ। ਜੋ ਖੁਦ ਨੂੰ ਸਰਪੰਚ ਦੱਸ ਕੇ ਲੋਕਾਂ ਨੂੰ ਧੋਖੇ ਵਿਚ ਰੱਖਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਪੂਰਨ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।

Posted By: Amita Verma