ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਨ੍ਹਾਂ ਦੀ ਸ਼ੁਰੂਆਤ 29 ਅਗਸਤ ਨੂੰ ਬਠਿੰਡਾ ਤੋਂ ਹੋ ਚੁੱਕੀ ਹੈ।

ਜਸਪਾਲ ਸਿੰਘ ਜੱਸੀ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਨ੍ਹਾਂ ਦੀ ਸ਼ੁਰੂਆਤ 29 ਅਗਸਤ ਨੂੰ ਬਠਿੰਡਾ ਤੋਂ ਹੋ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 1 ਤੋਂ 10 ਸਤੰਬਰ 2023 ਤਕ ਬਲਾਕ ਪੱਧਰ 'ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ 'ਤੇ ਐਥਲੈਟਿਕਸ, ਕਬੱਡੀ ਸਰਕਲ ਅਤੇ ਨੈਸ਼ਨਲ ਸਟਾਈਲ ਖੋ-ਖੋ, ਫੁੱਟਬਾਲ, ਰੱਸਾਕਸ਼ੀ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ।
ਇਹ ਖੇਡ ਮੁਕਾਬਲੇ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 30, 31 ਅਤੇ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਵਿਚ ਕਰਵਾਏ ਜਾਣਗੇ।
ਉਨ੍ਹਾਂ ਨੇ ਦੱਸਿਆ ਕਿ ਬਲਾਕ ਪੱਟੀ ਵਿਚ 1 ਸਤੰਬਰ ਤੋਂ 2 ਸਤੰਬਰ ਤਕ ਫੁੱਟਬਾਲ, ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ ਅਤੇ ਐਥਲੈਟਿਕਸ ਮੁਕਾਬਲੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ, ਕਬੱਡੀ ਨੈਸ਼ਨਲ ਸਟਾਇਲ ਸਰਕਲ ਸਟਾਇਲ ਰੱਸਾਕੱਸੀ ਅਤੇ ਖੋ-ਖੋ ਮੁਕਾਬਲੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਅਤੇ ਸ੍ਰੀ ਗੁਰੂਹਰਿਕ੍ਰਿਸ਼ਨ ਸਕੂਲ ਪੱਟੀ ਵਿਖੇ ਹੋਣਗੇ। ਬਲਾਕ ਖਡੂਰ ਸਾਹਿਬ ਵਿਖੇ 3 ਸਤੰਬਰ ਅਤੇ 4 ਸਤੰਬਰ ਨੂੰ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ ਸਰਕਲ ਸਟਾਇਲ, ਖੋ-ਖੋ ਅਤੇ ਐਥਲੈਟਿਕਸ ਮੁਕਾਬਲੇ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਅਤੇ ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਤੇ ਰੱਸ਼ਾਕਸੀ ਮੁਕਾਬਲੇ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਮੀਆਂਵਿੰਡ ਤੇ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਹੋਣਗੇ। ਬਲਾਕ ਵਲਟੋਹਾ ਵਿਖੇ 3 ਸਤੰਬਰ ਅਤੇ 4 ਸਤੰਬਰ ਨੂੰ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ-ਸਰਕਲ ਸਟਾਇਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਤੇ ਰੱਸਾਕੱਸੀ ਦੇ ਮੁਕਾਬਲੇ ਸ਼ਹੀਦ ਹੌਲਦਾਰ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਲੜਕੇ ਵਿਖੇ ਹੋਣਗੇ। ਬਲਾਕ ਭਿੱਖੀਵਿੰਡ ਵਿਖੇ 5 ਅਤੇ 6 ਸਤੰਬਰ ਨੂੰ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ ਸਰਕਲ ਸਟਾਇਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਤੇ ਰੱਸਾਕੱਸੀ ਦੇ ਮੁਕਾਬਲੇ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਹੁੰਵਿੰਡ ਵਿਖੇ ਹੋਣਗੇ। ਬਲਾਕ ਚੋਹਲਾ ਸਾਹਿਬ ਵਿਖੇ 5 ਅਤੇ 6 ਸਤੰਬਰ ਨੂੰ ਫੁੱਟਬਾਲ ਤੇ ਐਥਲੈਟਿਕਸ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ ਵਿਖੇ ਅਤੇ ਕਬੱਡੀ ਨੈਸ਼ਨਲ ਸਟਾਇਲ ਸਰਕਲ ਸਟਾਇਲ, ਖੋ-ਖੋ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਤੇ ਰੱਸਾਕੱਸੀ ਦੇ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ ਵਿਖੇ ਹੋਣਗੇ। ਬਲਾਕ ਨੌਸ਼ਹਿਰਾ ਪੰਨੂਆਂ ਵਿਖੇ 7 ਅਤੇ 8 ਸਤੰਬਰ ਨੂੰ ਫੁੱਟਬਾਲ ਤੇ ਐਥਲੈਟਿਕਸ ਮੁਕਾਬਲੇ ਬਲਬੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂਆਂ ਵਿਖੇ ਅਤੇ ਕਬੱਡੀ ਨੈਸ਼ਨਲ ਸਟਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਤੇ ਬਲਬੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂਆਂ ਵਿਖੇ, ਕਬੱਡੀ ਸਰਕਲ ਸਟਾਇਲ, ਖੋ-ਖੋ ਤੇ ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਮੁਕਾਬਲੇ ਬਲਬੀਰ ਸਿੰਘ ਸਟੇਡੀਅਮ ਨੌਸ਼ਹਿਰਾ ਪੰਨੂਆਂ ਤੇ ਸ੍ਰੀਨਗੁਰੂ ਹਰਿਕ੍ਰਿਸ਼ਨ ਆਦਰਸ਼ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਅਤੇ ਰੱਸਾਕਸੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ ਹੋਣਗੇ। ਬਲਾਕ ਭਿੱਖੀਵਿੰਡ ਵਿਖੇ 7 ਸਤੰਬਰ ਅਤੇ 8 ਸਤੰਬਰ ਨੂੰ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ ਸਰਕਲ ਸਟਾਇਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਤੇ ਰੱਸਾਕੱਸੀ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਣਗੇ।
ਬਲਾਕ ਤਰਨਤਾਰਨ ਵਿਖੇ 9 ਸਤੰਬਰ ਅਤੇ 10 ਸਤੰਬਰ ਨੂੰ ਫੁੱਟਬਾਲ ਮੁਕਾਬਲੇ ਪੁਲਿਸ ਲਾਈਨ ਗਰਾਊਂਡ ਤਰਨਤਾਰਨ ਤੇ ਸੇਵਾ ਦੇਵੀ ਕਾਲਜ ਤਰਨਤਾਰਨ ਵਿਖੇ, ਕਬੱਡੀ ਨੈਸ਼ਨਲ ਸਟਾਇਲ ਸਰਕਲ ਸਟਾਇਲ, ਖੋ-ਖੋ ਅਤੇ ਐਥਲੈਟਿਕਸ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨਤਾਰਨ ਵਿਖੇ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਤੇ ਰੱਸ਼ਾਕਸੀ ਦੇ ਮੁਕਾਬਲੇ ਪੁਲਿਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਹੋਣਗੇ। ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਖੇਡ ਮੁਕਾਬਲਿਆਂ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਤੇ ਗਰਾਊਂਡਾਂ ਦੀ ਸਾਫ਼-ਸਫ਼ਾਈ, ਖਿਡਾਰੀਆਂ ਦੇ ਖਾਣ-ਪੀਣ, ਟਰਾਂਸਪੋਰਟ, ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬਿ੍ਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ ਆਦਿ ਲਈ ਲੁੜੀਂਦੇ ਪ੍ਰਬੰਧ ਸਮੇਂ ਸਿਰ ਕਰਨ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੰਦਰੁਸਤ ਤੇ ਨਿਰੋਈ ਸਿਹਤ ਲਈ ਸਾਰੇ ਉਮਰ ਵਰਗਾਂ ਦੇ ਖਿਡਾਰੀ ਵੱਧ ਚੜ੍ਹ ਕੇ ਇਨ੍ਹਾਂ ਖੇਡ ਮੁਕਾਬਲਿਆਂ 'ਚ ਹਿੱਸਾ ਲੈਣ ਤੇ ਖੇਡ ਸੱਭਿਆਚਾਰ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਜ਼ਰੂਰ ਪਾਉਣ। ਇਸ ਮੌਕੇ ਐੱਸਡੀਐੱਮ ਖਡੂਰ ਸਾਹਿਬ ਦੀਪਕ ਭਾਟੀਆ, ਐੱਸਡੀਐੱਮ ਤਰਨਤਾਰਨ ਰਜਨੀਸ਼ ਅਰੋੜਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।