- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਲਗੋਂ ਕੋਠੀ ਵਿਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਖ਼ਿਲਾਫ਼ ਪਿੰਡ ਦੇ ਲੋਕਾਂ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਊ ਰਾਮ ਅੰਗਰੇਜ਼ ਸਿੰਘ ਮਗੋਲ, ਕਰੋੜਪਤ ਰਾਏ, ਮੁਹਬਤ ਸਿੰਘ ਆਦਿ ਪਿੰਡ ਵਾਸੀਆਂ ਨੇ ਦੱਸਿਆ ਕਿ ਸਾਡੇ ਕਸਬਾ ਅਲਗੋਂ ਕੋਠੀ ਵਿਚ ਸ਼ਰੇਆਮ ਦਿਨ-ਰਾਤ ਕੁਝ ਵਿਅਕਤੀ ਨਸ਼ਾ ਵੇਚਣ ਦਾ ਧੰਦਾ ਜ਼ੋਰਾਂ 'ਤੇ ਚਲਾ ਰਹੇ ਹਨ।

ਦਲਜਿੰਦਰ ਰਾਜਪੂਤ, ਅਲਗੋਂ ਕੋਠੀ : ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਲਗੋਂ ਕੋਠੀ ਵਿਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਖ਼ਿਲਾਫ਼ ਪਿੰਡ ਦੇ ਲੋਕਾਂ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਊ ਰਾਮ ਅੰਗਰੇਜ਼ ਸਿੰਘ ਮਗੋਲ, ਕਰੋੜਪਤ ਰਾਏ, ਮੁਹਬਤ ਸਿੰਘ ਆਦਿ ਪਿੰਡ ਵਾਸੀਆਂ ਨੇ ਦੱਸਿਆ ਕਿ ਸਾਡੇ ਕਸਬਾ ਅਲਗੋਂ ਕੋਠੀ ਵਿਚ ਸ਼ਰੇਆਮ ਦਿਨ-ਰਾਤ ਕੁਝ ਵਿਅਕਤੀ ਨਸ਼ਾ ਵੇਚਣ ਦਾ ਧੰਦਾ ਜ਼ੋਰਾਂ 'ਤੇ ਚਲਾ ਰਹੇ ਹਨ। ਪਰ ਪੁਲਿਸ ਹੱਥਾਂ 'ਤੇ ਹੱਥ ਧਰ ਕੇ ਬੈਠੀ ਹੋਈ ਹੈ। ਪਿੰਡ ਦੀਆਂ ਕੁਝ ਥਾਵਾਂ ਜਿਵੇਂ ਕਿ ਖੇਡ ਗਰਾਊਂਡ, ਸ਼ਮਸ਼ਾਨਘਾਟ ਅਤੇ ਸਰਕਾਰੀ ਹਸਪਤਾਲ ਵਿਚ ਇਨ੍ਹਾਂ ਨਸ਼ੇ ਦੇ ਸੌਦਾਗਰਾਂ ਵੱਲੋਂ ਆਪਣੇ ਅੱਡੇ ਖੋਲੇ ਗਏ ਹਨ। ਜਿਸ ਤੋਂ ਪੁਲਿਸ ਭਲੀਭਾਂਤ ਜਾਣੂ ਵੀ ਹੈ ਪਰ ਹਾਲੇ ਤਕ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਤੇ ਨਾ ਹੀ ਕਿਸੇ ਸਮੱਗਲਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪੁਲਿਸ ਤੋਂ ਯਕੀਨ ਪੂਰੀ ਤਰ੍ਹਾਂ ਉੱਠ ਚੁੱਕਾ ਹੈ ਤੇ ਹੁਣ ਅਸੀਂ ਪਿੰਡ ਪੱਧਰ 'ਤੇ ਕਮੇਟੀ ਗਠਤ ਕੀਤੀ ਹੈ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਆਪਣੀਆਂ ਹਰਕਤਾਂ ਤੋਂ ਬਾਜ ਆਉਣ ਨਹੀਂ ਤਾਂ ਪਿੰਡ ਪੱਧਰ 'ਤੇ ਏਕਾ ਕਰ ਕੇ ਉਨ੍ਹਾਂ ਉੱਤੇ ਸਖਤ ਤੋਂ ਸਖਤ ਕਾਰਵਾਈ ਕਰਵਾਈ ਜਾਵੇਗੀ। ਇਸ ਬਾਰੇ ਜਦੋਂ ਚੌਕੀ ਇੰਚਾਰਜ ਗੱਜਣ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਜਿਨ੍ਹਾਂ ਲੋਕਾਂ ਉੱਤੇ ਨਸ਼ਾ ਵੇਚਣ ਦੇ ਇਲਜਾਮ ਲਾਏ ਗਏ ਹਨ, ਉਨ੍ਹਾਂ ਦੀ ਤਫਤੀਸ ਕਰ ਕੇ ਕਾਰਵਾਈ ਕੀਤੀ ਜਾਵੇਗੀ। ਜਿਹੜੇ ਅਨਸਰ ਪਹਿਲਾਂ ਨਸ਼ਾ ਵੇਚਦੇ ਸਨ, ਪੁਲਿਸ ਵੱਲੋਂ ਸਖਤ ਐਕਸ਼ਨ ਲੈਂਦਿਆਂ ਉਨ੍ਹਾਂ 'ਤੇ ਪਰਚੇ ਦਰਜ ਕੀਤੇ ਗਏ ਹਨ। ਹੁਣ ਵੀ ਜੇਕਰ ਕੋਈ ਤਫਤੀਸ਼ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ। ਇਸ ਮੌਕੇ ਰਵੀ ਭੂਸ਼ਣ ਚੋਪੜਾ, ਸੁਰੇਸ਼ ਕੁਮਾਰ ਪਿੰਕਾ, ਬਲਜੀਤ ਸਿੰਘ, ਕਰੋੜਪਤ ਰਾਏ, ਬੋਹੜ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਚਮਕੌਰ ਸਿੰਘ ਬੱਬੂ, ਸੁਖਵਿੰਦਰ ਸਿੰਘ ਸੋਨੂੰ, ਬਚਨ ਸਿੰਘ ਆਦਿ ਹਾਜ਼ਰ ਸਨ।