ਤਰਨਤਾਰਨ : ਕਰਿਆਨੇ ਤੇ ਚੱਕੀ ਦਾ ਕਾਰੋਬਾਰ ਕਰਦੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੁੱਲਰ ਵਿਖੇ ਬਾਈਕ ਸਵਾਰ ਅਣਪਛਾਤਿਆਂ ਵੱਲੋਂ ਕਰਿਆਨੇ ਤੇ ਚੱਕੀ ਦਾ ਕਾਰੋਬਾਰ ਕਰਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ
Publish Date: Mon, 01 Dec 2025 03:49 PM (IST)
Updated Date: Mon, 01 Dec 2025 05:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੁੱਲਰ ਵਿਖੇ ਬਾਈਕ ਸਵਾਰ ਅਣਪਛਾਤਿਆਂ ਵੱਲੋਂ ਕਰਿਆਨੇ ਤੇ ਚੱਕੀ ਦਾ ਕਾਰੋਬਾਰ ਕਰਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਦੋਂ ਕਿ ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਬਾਊ ਪੁੱਤਰ ਖਜਾਨ ਸਿੰਘ ਵਾਸੀ ਪਿੰਡ ਭੁੱਲਰ ਵਜੋਂ ਹੋਈ ਹੈ। ਉਕਤ ਹੱਤਿਆ ਕਾਂਡ ਨੂੰ ਲੁੱਟ ਦੀ ਘਟਨਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਥਾਣਾ ਸਦਰ ਤਰਨਤਾਰਨ ਦੇ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।