- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸੰਧੂ ਨੇ ਕਿਹਾ ਕਿ ਇਹ ਕੈਮਰੇ ਸ਼ਹਿਰ ਦੇ ਪ੍ਰਮੁੱਖ ਚੌਕਾਂ, ਬਾਜ਼ਾਰਾਂ ਤੇ ਭੀੜਭਾੜ ਵਾਲੀਆਂ ਥਾਵਾਂ 'ਤੇ ਲਗਾਏ ਜਾਣਗੇ ਜਿਸ ਨਾਲ ਹਰ ਆਉਣ-ਜਾਣ ਵਾਲੀ ਗਤੀਵਿਧੀ 'ਤੇ ਨਿਗਰਾਨੀ ਰੱਖੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਚੋਰੀ, ਲੁੱਟ-ਖੋਹ ਤੇ ਹੋਰ ਅਪਰਾਧਿਕ ਮਾਮਲਿਆਂ 'ਤੇ ਕਾਬੂ ਪਾਉਣ 'ਚ ਪੁਲਿਸ ਨੂੰ ਵੱਡੀ ਮਦਦ ਮਿਲੇਗੀ।

ਸਟਾਫ ਰਿਪੋਰਟਰ, ਤਰਨਤਾਰਨ : ਤਰਨਤਾਰਨ ਸ਼ਹਿਰ 'ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਤੇ ਅਪਰਾਧਿਕ ਘਟਨਾਵਾਂ ‘ਤੇ ਨਿਗਰਾਨੀ ਵਧਾਉਣ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਕਰੀਬ 40 ਮਹੱਤਵਪੂਰਨ ਥਾਵਾਂ 'ਤੇ ਸੌ ਤੋਂ ਵੱਧ ਆਧੁਨਿਕ ਸੀਸੀਟੀਵੀ ਕੈਮਰੇ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 75 ਹਾਈ-ਗੁਣਵੱਤਾ ਵਾਲੇ 8 ਮੈਗਾਪਿਕਸਲ ਕੈਮਰੇ ਲਗਾਏ ਜਾਣਗੇ, ਜੋ ਕਿ ਦਿਨ ਅਤੇ ਰਾਤ ਦੋਹਾਂ ਸਮਿਆਂ ‘ਚ ਸਾਫ਼ ਤਸਵੀਰ ਦੇਣ ਵਿੱਚ ਸਮਰੱਥ ਹੋਣਗੇ। ਇਸ ਤੋਂ ਇਲਾਵਾ 40 ਆਟੋਮੈਟਿਕ ਨੰਬਰ ਪਲੇਟ ਰਿਕੋਗਨਿਸ਼ਨ (ANPR) ਕੈਮਰੇ ਵੀ ਲਗਾਏ ਜਾਣਗੇ, ਜੋ ਵਾਹਨਾਂ ਦੇ ਨੰਬਰ ਪਲੇਟ ਦੀ ਪਛਾਣ ਕਰਕੇ ਡਾਟਾ ਸੁਰੱਖਿਅਤ ਕਰਨਗੇ।
ਵਿਧਾਇਕ ਸੰਧੂ ਨੇ ਕਿਹਾ ਕਿ ਇਹ ਕੈਮਰੇ ਸ਼ਹਿਰ ਦੇ ਪ੍ਰਮੁੱਖ ਚੌਕਾਂ, ਬਾਜ਼ਾਰਾਂ ਤੇ ਭੀੜਭਾੜ ਵਾਲੀਆਂ ਥਾਵਾਂ 'ਤੇ ਲਗਾਏ ਜਾਣਗੇ ਜਿਸ ਨਾਲ ਹਰ ਆਉਣ-ਜਾਣ ਵਾਲੀ ਗਤੀਵਿਧੀ 'ਤੇ ਨਿਗਰਾਨੀ ਰੱਖੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਚੋਰੀ, ਲੁੱਟ-ਖੋਹ ਤੇ ਹੋਰ ਅਪਰਾਧਿਕ ਮਾਮਲਿਆਂ 'ਤੇ ਕਾਬੂ ਪਾਉਣ 'ਚ ਪੁਲਿਸ ਨੂੰ ਵੱਡੀ ਮਦਦ ਮਿਲੇਗੀ।
ਉਨ੍ਹਾਂ ਹੋਰ ਕਿਹਾ ਕਿ ਕੈਮਰਾ ਸਿਸਟਮ ਨੂੰ ਕੇਂਦਰੀ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ, ਜਿੱਥੋਂ 24 ਘੰਟੇ ਨਿਗਰਾਨੀ ਕੀਤੀ ਜਾਵੇਗੀ। ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕਰਨਾ ਆਸਾਨ ਹੋਵੇਗਾ। ਸ਼ਹਿਰ ਵਾਸੀਆਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸੁਰੱਖਿਆ ਵਧੇਗੀ ਅਤੇ ਲੋਕ ਆਪਣੇ ਆਪ ਨੂੰ ਹੋਰ ਮਹਫੂਜ਼ ਮਹਿਸੂਸ ਕਰਨਗੇ।