- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬੈਂਕਾ ਵਿਖੇ ਪੈਸਿਆਂ ਦੇ ਲੈਣ ਦੇਣ ’ਚ ਇਕ ਘਰ ਅੰਦਰ ਦਾਖਲ ਹੋ ਕੇ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਤੇ ਮੋਟਰਸਾਈਕਲ ਦੀ ਭੰਨਤੋੜ ਕਰਨ ਦੇ ਕਥਿਤ ਦੋਸ਼ਾਂ ਹੇਠ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਦਸ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਿੱਖੀਵਿੰਡ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬੈਂਕਾ ਵਿਖੇ ਪੈਸਿਆਂ ਦੇ ਲੈਣ ਦੇਣ ’ਚ ਇਕ ਘਰ ਅੰਦਰ ਦਾਖਲ ਹੋ ਕੇ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਤੇ ਮੋਟਰਸਾਈਕਲ ਦੀ ਭੰਨਤੋੜ ਕਰਨ ਦੇ ਕਥਿਤ ਦੋਸ਼ਾਂ ਹੇਠ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਦਸ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਹਾਲਾਂਕਿ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਗੁਰਸਾਹਿਬ ਸਿੰਗ ਪੁੱਤਰ ਵਰਿਆਮ ਸਿੰਘ ਵਾਸੀ ਬੈਂਕਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਦੁਪਹਿਰ ਕਰੀਬ ਦੋ ਵਜੇ ਉਹ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ। ਇਸੇ ਦੌਰਾਨ ਸੋਨਾ ਸਿੰਘ ਪੁੱਤਰ ਮੇਜਰ ਸਿੰਘ, ਗੁਰਬੀਰ ਸਿੰਘ ਬਿੱਲਾ ਪੁੱਤਰ ਸੁਖਚੈਨ ਸਿੰਘ, ਰਣਬੀਰ ਸਿੰਘ ਰਾਜਾ ਪੁੱਤਰ ਅਵਤਾਰ ਸਿੰਘ, ਰਣਜੋਧ ਸਿੰਘ ਜੋਧਾ ਪੁੱਤਰ ਕਸ਼ਮੀਰ ਸਿੰਘ, ਇੰਦਰਜੀਤ ਸਿੰਘ ਪੁੱਤਰ ਅੰਬਾ, ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਬਲਕਾਰ ਸਿੰਘ, ਮਿੱਠੀ ਪੁੱਤਰ ਸੁਖਚੈਨ ਸਿੰਘ, ਅਰਜਨ ਸਿੰਘ ਪੁੱਤਰ ਨਿਸ਼ਾਨ ਸਿੰਘ, ਕਰਨ ਪੁੱਤਰ ਨਿਸ਼ਾਨ ਸਿੰਘ, ਕਾਕਾ ਪੁੱਤਰ ਤਰਸੇਮ ਸਿੰਘ ਵਾਸੀ ਬੈਂਕਾ ਹਥਿਆਰਾਂ ਨਾਲ ਲੈਸ ਹੋ ਕੇ ਉਸਦੇ ਘਰ ਅੰਦਰ ਦਾਖਲ ਹੋਏ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜਦੋਂਕਿ ਉਸਦੇ ਮੋਟਰਸਾਈਕਲ ਨੰਬਰ ਪੀਬੀ46 ਏਪੀ 3453 ਦੀ ਵੀ ਭੰਨਤੋੜ ਕਰ ਦਿੱਤੀ। ਜਾਂਚ ਅਧਿਕਾਰੀ ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਉਕਤ ਸਾਰੇ ਲੋਕਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।