- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਿਆ ਜਾ ਰਿਹਾ ਹੈ ਕਿ ਦੋਵੱਲੀ ਗੋਲੀਬਾਰੀ ’ਚ ਉਕਤ ਨੌਜਵਾਨ ਦੀ ਲੱਤ ਵਿਚ ਗੋਲੀ ਲੱਗੀ ਅਤੇ ਜ਼ਖ਼ਮੀ ਹਾਲਤ ’ਚ ਉਸ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸਟਾਫ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਦੇ ਜੰਡਿਆਲਾ ਰੋਡ ’ਤੇ ਸਥਿਤ ਪੰਨੂੰ ਪੇਂਟ ਸਟੋਰ ਨਾਂ ਦੀ ਦੁਕਾਨ ਉੱਪਰ ਫਿਰੌਤੀ ਲਈ ਫਾਇਰਿੰਗ ਕਰਨ ਦੇ ਮਾਮਲੇ ਵਿਚ ਲੁੜੀਂਦੇ ਇਕ ਨੌਜਵਾਨ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੱਲੀ ਗੋਲੀਬਾਰੀ ’ਚ ਉਕਤ ਨੌਜਵਾਨ ਦੀ ਲੱਤ ਵਿਚ ਗੋਲੀ ਲੱਗੀ ਅਤੇ ਜ਼ਖ਼ਮੀ ਹਾਲਤ ’ਚ ਉਸ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਪੁੱਜੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਇਕ ਸ਼ੱਕੀ ਮੋਟਰਸਾਈਕਲ ਸਾਈਕਲ ਸਵਾਰ ਵਿਅਕਤੀ ਦਾ ਪਿੱਛਾ ਕਰ ਰਹੀ ਸੀ। ਉਕਤ ਮੋਟਰਸਾਈਕਲ ਸਵਾਰ ਰੋਹੀ ਕੰਢੇ ਵੱਲ ਨੂੰ ਭੱਜ ਨਿਕਲਿਆ। ਜਦੋਂ ਉਸ ਨੂੰ ਰੋਕਣਾ ਚਾਹਿਆ ਤਾਂ ਉਸ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਦੌਰਾਨ ਉਸਦੀਆਂ ਦੋਵਾਂ ਲੱਤਾਂ ਵਿਚ ਗੋਲੀਆਂ ਲੱਗੀਆਂ ਅਤੇ ਉਸ ਨੂੰ ਤੁਰੰਤ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ, ਜਿਸਦੀ ਪਛਾਣ ਸਾਹਿਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਰੋਡ ’ਤੇ ਸਥਿਤ ਪੇਂਟ ਸਟੋਰ ਉੱਪਰ ਫਾਇਰਿੰਗ ਕਰਨ ਦੇ ਮਾਮਲੇ ਵਿਚ ਸਾਹਿਲ ਸ਼ਾਮਲ ਸੀ ਅਤੇ ਇਸਦਾ ਇਕ ਸਾਥੀ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇਕ ਪਿਸਟਲ ਤੇ ਮੋਟਰਸਾਈਕਲ ਬਰਾਮਦ ਹੋਇਆ ਹੈ।