- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝਬਾਲ-ਅਟਾਰੀ ਰੋਡ ’ਤੇ ਪਿੰਡ ਸਵਰਗਾਪੁਰੀ ਦੇ ਮੋੜ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸ਼ੇਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਠੱਠੀ ਸੋਹਲ ਵਜੋਂ ਹੋਈ ਹੈ।

ਤੇਜਿੰਦਰ ਸਿੰਘ ਬੱਬੂ•ਪੰਜਾਬੀ ਜਾਗਰਣ, ਝਬਾਲ : ਝਬਾਲ-ਅਟਾਰੀ ਰੋਡ ’ਤੇ ਪਿੰਡ ਸਵਰਗਾਪੁਰੀ ਦੇ ਮੋੜ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸ਼ੇਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਠੱਠੀ ਸੋਹਲ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਰ ਸਿੰਘ ਮੁਰਗੀ ਖਾਨਾ ਗੱਗੋਬੂਹਾ ਤੋਂ ਝਬਾਲ ਰਾਹੀਂ ਆਪਣੇ ਪਿੰਡ ਠੱਠੀ ਸੋਹਲ ਨੂੰ ਮੋਟਰਸਾਈਕਲ ਨੰਬਰ ਪੀਬੀ-46-ਏਕੇ-6282 ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਪਿੰਡ ਸਵਰਗਾਪੁਰੀ ਦੇ ਮੋੜ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਹਾਦਸਾ ਇੰਨਾ ਭਿਆਨਕ ਸੀ ਕਿ ਸ਼ੇਰ ਸਿੰਘ ਦੀ ਇੱਕ ਲੱਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਵਿੱਚ ਜ਼ਿਆਦਾ ਖ਼ੂਨ ਵਹਿਣ ਅਤੇ ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਾਹਨ ਤੇ ਉਸ ਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।