- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਪਾਰਟੀ ਸਰਹੱਦੀ ਇਲਾਕੇ ਵਿਚ ਗਸ਼ਤ ’ਤੇ ਸੀ। ਜਦੋਂ ਉਹ ਪਿੰਡ ਬਾਸਰਕੇ ਕੋਲ ਪੁੱਜੇ ਤਾਂ ਸੂਚਨਾ ਮਿਲੀ ਕਿ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਡੁਗਰੀ ਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੇਵ ਸਿੰਗ ਵਾਸੀ ਮਾੜੀ ਉੱਧੋਕੇ ਹੈਰੋਇਨ ਤੇ ਅਸਲੇ ਦੀ ਤਸਕਰੀ ਕਰਦੇ ਹਨ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ: ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਸਰਹੱਦੀ ਇਲਾਕੇ ਵਿੱਚੋਂ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਕਬਜੇ ਵਿੱਚੋਂ ਤਿੰਨ ਕਿਲੋ ਤੋਂ ਵੱਧ ਹੈਰੋਇਨ, ਦੋ ਆਧੁਨਿਕ ਪਿਸਟਲ ਅਤੇ ਮੋਬਾਈਲ ਫੋਨ ਆਦਿ ਬਰਾਮਦ ਹੋਏ ਹਨ। ਜਦੋਂਕਿ ਦੋਵਾਂ ਵਿਰੁੱਧ ਥਾਣਾ ਖਾਲੜਾ ਵਿਖੇ ਐੱਨਡੀਪੀਐੱਸ ਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਪਾਰਟੀ ਸਰਹੱਦੀ ਇਲਾਕੇ ਵਿਚ ਗਸ਼ਤ ’ਤੇ ਸੀ। ਜਦੋਂ ਉਹ ਪਿੰਡ ਬਾਸਰਕੇ ਕੋਲ ਪੁੱਜੇ ਤਾਂ ਸੂਚਨਾ ਮਿਲੀ ਕਿ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਡੁਗਰੀ ਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੇਵ ਸਿੰਗ ਵਾਸੀ ਮਾੜੀ ਉੱਧੋਕੇ ਹੈਰੋਇਨ ਤੇ ਅਸਲੇ ਦੀ ਤਸਕਰੀ ਕਰਦੇ ਹਨ। ਸੂਚਨਾ ਦੇ ਅਧਾਰ ’ਤੇ ਪੁਲਿਸ ਨੇ ਜਾਲ ਵਿਛਾਇਆ ਤੇ ਉਕਤ ਦੋਵਾਂ ਨੂੰ ਬਿਨਾ ਨੰਬਰ ਦੇ ਮੋਟਰਸਾਈਕਲ ’ਤੇ ਜਾਂਦਿਆਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 3 ਕਿਲੋ 116 ਗ੍ਰਾਮ ਹੈਰੋਇਨ, ਇਕ 30 ਬੋਰ ਦਾ ਪਿਸਟਲ, ਇਕ 9 ਐੱਮਐੱਮ ਦਾ ਗਲੌਕ ਪਿਸਟਲ ਤੇ ਦੋ ਮੋਬਾਈਲ ਫੋਨ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਦੋਵਾਂ ਕੇਸ ਵਿਚ ਨਾਮਜ਼ਦ ਕਰਕੇ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਪੁੱਛ ਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।