- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Powercom ਦੇ ਐਸਡੀਓ ਨਰਿੰਦਰ ਸਿੰਘ, ਜੇਈ ਗੁਰਭੇਜ ਸਿੰਘ ਢਿੱਲੋਂ, ਹਰਭੇਜ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਪਾਵਰਕਾਮ ਦੀ ਮੀਟਿੰਗ ਦੌਰਾਨ ਦੱਸਿਆ ਕਿ ਜਿਨ੍ਹਾਂ ਇਲਾਕਿਆਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ, ਉਥੇ ਪਹਿਲਾਂ ਤੋਂ ਲੋੜੀਂਦੇ ਪ੍ਰਬੰਧ ਕਰਦੇ ਹੋਏ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾਵੇਗਾ।

ਸਟਾਫ ਰਿਪੋਰਟਰ, ਤਰਨਤਾਰਨ : ਸ਼ਹਿਰ ਤੇ ਇਸ ਦੇ ਆਸ-ਪਾਸ ਦੇ ਵੱਖ-ਵੱਖ ਇਲਾਕਿਆਂ ਵਿਚ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 4 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਇਹ ਬਿਜਲੀ ਕੱਟ 66 ਕੇਵੀ ਸਬ-ਸਟੇਸ਼ਨ ਫੋਕਲ ਪੁਆਇੰਟ ਤਰਨਤਾਰਨ ਤੋਂ ਚੱਲਣ ਵਾਲੇ 11 ਕੇਵੀ ਸਿਟੀ-2 ਅਤੇ ਸਿਟੀ-5 ਫੀਡਰਾਂ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ ਲਗਾਇਆ ਜਾ ਰਿਹਾ ਹੈ।
ਪਾਵਰਕਾਮ ਦੇ ਐਸਡੀਓ ਨਰਿੰਦਰ ਸਿੰਘ, ਜੇਈ ਗੁਰਭੇਜ ਸਿੰਘ ਢਿੱਲੋਂ, ਹਰਭੇਜ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਪਾਵਰਕਾਮ ਦੀ ਮੀਟਿੰਗ ਦੌਰਾਨ ਦੱਸਿਆ ਕਿ ਜਿਨ੍ਹਾਂ ਇਲਾਕਿਆਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ, ਉਥੇ ਪਹਿਲਾਂ ਤੋਂ ਲੋੜੀਂਦੇ ਪ੍ਰਬੰਧ ਕਰਦੇ ਹੋਏ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁਹੱਲਾ ਨਾਨਕਸਰ, ਜੰਡਿਆਲਾ ਰੋਡ, ਖਾਲਸਾਪੁਰ ਰੋਡ, ਅੱਡਾ ਬਾਜ਼ਾਰ, ਗਾਰਦ ਬਾਜ਼ਾਰ, ਮੁਹੱਲਾ ਰੋਡੋਪੁਰਾ, ਰੇਲਵੇ ਰੋਡ, ਰੇਲਵੇ ਰੋਡ ਸਥਿਤ ਗਲੀ ਸਟੇਸ਼ਨ ਵਾਲੀ, ਮੁਰਾਦਪੁਰਾ ਰੋਡ, ਗੋਇੰਦਵਾਲ ਰੋਡ ਸਥਿਤ ਸ੍ਰੀ ਗੁਰੂ ਅਮਰਦਾਸ ਕਾਲੋਨੀ, ਐਸਡੀਐਮ ਕੋਰਟ, ਸਰਹਾਲੀ ਰੋਡ ਸਥਿਤ ਬਾਬਾ ਬਸਤਾ ਸਿੰਘ ਕਾਲੋਨੀ, ਸੱਚਖੰਡ ਰੋਡ, ਛੱਪੜ ਵਾਲੀ ਗਲੀ, ਬੁੱਘਾ ਰੋਡ ਅਤੇ ਧੌੜਾ ਚੌਕੀ ਆਦਿ ਇਲਾਕਿਆਂ ਵਿਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਰਹੇਗੀ।