v> Tarntaran Crime Diary : ਤੇਜਿੰਦਰ ਸਿੰਘ ਬੱਬੂ, ਸਰਾਏ ਅਮਾਨਤ ਖਾਂ : ਝਬਾਲ ਦੀ ਮੰਡੀ ਤੋਂ ਆਪਣੇ ਘਰ ਕਸੇਲ ਜਾ ਰਹੇ ਮੋਟਰਸਾਈਕਲ ਸਵਾਰ 54 ਸਾਲਾ ਵਿਅਕਤੀ ਨੂੰ ਦੇਰ ਸ਼ਾਮ ਕਿਰਚ ਦੀ ਨੋਕ 'ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਚਾਰ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦਾ ਸੁਰਾਗ ਲਗਾਉਣ ਲਈ ਕਾਰਵਾਈ ਆਰੰਭ ਦਿੱਤੀ ਹੈ।

ਹਰਪ੍ਰੀਤ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਕਸੇਲ ਨੇ ਦੱਸਿਆ ਕਿ ਉਹ ਸ਼ਾਮ ਕਰੀਬ ਸਵਾ ਅੱਠ ਵਜੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਝਬਾਲ ਦੀ ਅਨਾਜ ਮੰਡੀ ਤੋਂ ਕਸੇਲ ਜਾ ਰਿਹਾ ਸੀ। ਰਸਤੇ ਵਿਚ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਲੋਕਾਂ ਨੇ ਉਸ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਅਤੇ ਕਿਰਚ ਦੀ ਨੋਕ 'ਤੇ ਉਸਦਾ ਪਰਸ ਜਿਸ ਵਿਚ ਤਿੰਨ ਹਜਾਰ ਰੁਪਏ ਸਨ ਤੋਂ ਇਲਾਵਾ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ। ਜਾਂਚ ਅਧਿਕਾਰੀ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

Posted By: Seema Anand