ਪੱਤਰ ਪ੍ਰੇਰਕ, ਤਰਨਤਾਰਨ : ਪਿੰਡ ਮੀਰਪੁਰ ਵਿਖੇ ਘਰ ਦਾ ਪਾਣੀ ਛੱਪੜ 'ਚ ਪਾਉਣ ਤੋਂ ਹੋਏ ਝਗੜੇ ਦੌਰਾਨ ਪਰਿਵਾਰ ਦੇ ਪੰਜ ਲੋਕਾਂ ਨੇ ਇਕ ਵਿਅਕਤੀ ਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਰਜਿੰਦਰ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਮੀਰਪੁਰ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸ ਨੇ ਆਪਣੇ ਘਰ ਦੇ ਪਾਣੀ ਨੂੰ ਪਾਈਪ ਰਾਹੀਂ ਛੱਪੜ ਵਿਚ ਪਾਇਆ ਸੀ। ਜਿਸ ਨੂੰ ਨੱਥਾ ਸਿੰਘ, ਉਸ ਦੇ ਲੜਕੇ ਹੀਰਾ ਸਿੰਘ, ਕਾਲੂ, ਅਜਮੇਰ ਸਿੰਘ ਅਤੇ ਪਤਨੀ ਬੀਰੋ ਨੇ ਰੋਕ ਦਿੱਤਾ। ਇਸ ਦੌਰਾਨ ਜਦੋਂ ਉਸਨੇ ਪਾਣੀ ਛੱਪੜ 'ਚ ਨਾ ਪਾਉਣ ਦਾ ਕਾਰਨ ਪੁੱਛਿਆ ਤਾਂ ਉਕਤ ਲੋਕਾਂ ਨੇ ਉਸ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

Posted By: Amita Verma