Tarntaran Crime :ਲੜਕੀ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 15 ਲੱਖ ਦੀ ਠੱਗੀ, ਮਾਮਲਾ ਦਰਜ
ਇਸ ਸ਼ਿਕਾਇਤ ਦੀ ਪੜਤਾਲ ਐੱਸਪੀ ਇਨਵੈਸਟੀਗੇਸ਼ਨ ਤਰਨਤਾਰਨ ਅਜੈਰਾਜ ਸਿੰਘ ਵਲੋਂ ਕਰਨ ਉਪਰੰਤ ਉਕਤ ਤਿੰਨਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਏਐੱਸਆਈ ਬਲਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ।
Publish Date: Thu, 23 Apr 2026 12:56 PM (IST)
Updated Date: Thu, 23 Apr 2026 12:58 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਪਿੰਡ ਮਾਣੋਚਾਹਲ ਦੀ ਰਹਿਣ ਵਾਲੀ ਲੜਕੀ ਨੂੰ ਵਿਦੇਸ਼ ਭੇਜਣ ਦੇ ਨਾਂ ਉੱਪਰ ਕਥਿਤ ਤੌਰ ’ਤੇ 15 ਲੱਖ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਔਰਤ ਸਣੇ ਤਿੰਨ ਲੋਕਾਂ ਵਿਰੁੱਧ ਧੋਖਾਧੜੀ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਐੱਸਪੀ ਪੱਧਰ ਦੇ ਅਧਿਕਾਰੀ ਦੀ ਜਾਂਚ ਉਪਰੰਤ ਕੀਤੀ ਗਈ ਹੈ।
ਅੰਗਰੇਜ਼ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਮਾਣੋਚਾਹਲਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੀ ਲੜਕੀ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਮਾਂ ਰਾਣੀ ਉਰਫ ਆਸਥਾ ਸ਼ਰਮ, ਉਸਦੇ ਪਤੀ ਬਲਦੇਵ ਰਾਜ ਪੁੱਤਰ ਓਮ ਪ੍ਰਕਾਸ਼ ਵਾਸੀ ਜਵਾਹਰ ਨਗਰ ਅੰਮ੍ਰਿਤਸਰ ਜੋ ‘ਵੀਜਾ ਆਨ ਕਾਲ ਇਮੀਗ੍ਰੇਸ਼ਨ’ ਦਾ ਸੰਚਾਲਕ ਹੈ ਅਤੇ ਪਰਮਿੰਦਰਪਾਲ ਸਿੰਗ ਪੁੱਤਰ ਨਰਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੇ ਉਸਦੀ ਲੜਕੀ ਨੂੰ ਵਿਦੇਸ਼ ਭੇਜਣ ਦੇ ਨਾਂ ਉੱਪਰ ਕਥਿਤ ਤੌਰ ’ਤੇ 15 ਲੱਖ ਦੀ ਠੱਗੀ ਮਾਰਰੀ ਹੈ।
ਇਸ ਸ਼ਿਕਾਇਤ ਦੀ ਪੜਤਾਲ ਐੱਸਪੀ ਇਨਵੈਸਟੀਗੇਸ਼ਨ ਤਰਨਤਾਰਨ ਅਜੈਰਾਜ ਸਿੰਘ ਵਲੋਂ ਕਰਨ ਉਪਰੰਤ ਉਕਤ ਤਿੰਨਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਜਾਂਚ ਏਐੱਸਆਈ ਬਲਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ।