
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਹੱਦੀ ਪਿੰਡ ਕਾਲੀਆ ’ਚ ਪਾਕਿ ਸਮੱਗਲਰਾਂ ਵੱਲੋਂ ਡ੍ਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬੀਐੱਸਐੱਫ ਤੇ ਪੁਲਿਸ ਨੇ ਬਰਾਮਦ ਕੀਤੀ ਹੈ ਜਿਸ ਨੂੰ ਕਬਜ਼ੇ ’ਚ ਲੈ ਕੇ ਪੁਲਿਸ ਨੇ ਥਾਣਾ ਵਲਟੋਹਾ ’ਚ ਅਣਪਛਾਤੇ ਸਮੱਗਲਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਸਰਹੱਦੀ ਪਿੰਡ ਕਾਲੀਆ ’ਚ ਪਾਕਿ ਸਮੱਗਲਰਾਂ ਵੱਲੋਂ ਡ੍ਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬੀਐੱਸਐੱਫ ਤੇ ਪੁਲਿਸ ਨੇ ਬਰਾਮਦ ਕੀਤੀ ਹੈ ਜਿਸ ਨੂੰ ਕਬਜ਼ੇ ’ਚ ਲੈ ਕੇ ਪੁਲਿਸ ਨੇ ਥਾਣਾ ਵਲਟੋਹਾ ’ਚ ਅਣਪਛਾਤੇ ਸਮੱਗਲਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਨੂੰ ਬੀਐੱਸਐੱਫ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਕਾਲੀਆ ਵਾਸੀ ਕਿਸਾਨ ਮੱਖਣ ਸਿੰਘ ਪੁੱਤਰ ਮੇਜਰ ਸਿੰਘ ਦੀ ਜ਼ਮੀਨ ’ਚ ਇਕ ਥੈਲਾ ਡਿੱਗਾ ਹੈ, ਜਿਸ ਮਗਰੋਂ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਤੇ ਉਕਤ ਥੈਲੇ ਨੂੰ ਕਬਜ਼ੇ ’ਚ ਲੈ ਲਿਆ। ਜਾਂਚ ਦੌਰਾਨ ਉਸ ’ਚੋਂ 4 ਕਿੱਲੋ 405 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਰੁੱਧ ਕਾਰਵਾਈ ਕੀਤੀ ਗਈ ਹੈ।