ਜਸਪਾਲ ਸਿੰਘ ਜੱਸੀ, ਤਰਨਤਾਰਨ : ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤਰਨਤਾਰਨ ਸ਼ਹਿਰ ਦੀ ਗਾਂਧੀ ਪਾਰਕ ਵਿਚ ਇਕੱਠ ਕਰ ਕੇ ਲਖੀਮਪੁਰ ਖੀਰੀ ਕਾਂਡ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਾਲ਼ਾ ਦਿਵਸ ਮਨਾਇਆ ਗਿਆ।

-ਕੇਂਦਰ ਸਰਕਾਰ ਖ਼ਿਲਾਫ਼ ਤਰਨਤਾਰਨ 'ਚ ਰੋਸ ਮਾਰਚ ਕਰ ਕੇ ਫੂਕਿਆ ਪੁਤਲਾ
ਜਸਪਾਲ ਸਿੰਘ ਜੱਸੀ, ਤਰਨਤਾਰਨ : ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤਰਨਤਾਰਨ ਸ਼ਹਿਰ ਦੀ ਗਾਂਧੀ ਪਾਰਕ ਵਿਚ ਇਕੱਠ ਕਰ ਕੇ ਲਖੀਮਪੁਰ ਖੀਰੀ ਕਾਂਡ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਾਲ਼ਾ ਦਿਵਸ ਮਨਾਇਆ ਗਿਆ। ਇਸ ਇਕੱਠ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਮੁਖਤਾਰ ਸਿੰਘ ਮੱਲ੍ਹਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਭੁਪਿੰਦਰ ਸਿੰਘ ਪੰਡੋਰੀ ਤਖ਼ਤ ਮੱਲ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਲੁਹਾਰ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਲਖਵਿੰਦਰ ਸਿੰਘ ਸਿੰਘਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਸਖੀਰਾ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਆਗੂ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਲਾਈਪੁਰ, ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਸੁਖਦੇਵ ਸਿੰਘ, ਪੰਜਾਬ ਕਿਸਾਨ ਸਭਾ ਦੇ ਆਗੂ ਦਲਵਿੰਦਰ ਸਿੰਘ ਪੰਨੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਹਰਵਿੰਦਰ ਸਿੰਘ ਚੌਧਰੀ ਵਾਲਾ ਆਦਿ ਆਗੂਆਂ ਨੇ ਕੀਤੀ।
ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਸੁਖਦੇਵ ਸਿੰਘ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਮੁਗਲ ਚੱਕ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬਲਬੀਰ ਸਿੰਘ ਝਾਮਕਾ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਏਕਤਾ ਦੇ ਸੂਬਾ ਪ੍ਰਧਾਨ ਨਿਰਵੈਰ ਸਿੰਘ ਡਾਲੇਕੇ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਸਭਰਾ, ਇੰਡੀਅਨ ਫਾਰਮਰ ਐਸੋਸੀਏਸ਼ਨ ਆਗੂ ਹਰਦੀਪ ਸਿੰਘ ਕੱਦਗਿੱਲ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਇੰਦਰਜੀਤ ਸਿੰਘ ਮਰਹਾਣਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਆਗੂ ਦਿਲਬਾਗ ਸਿੰਘ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਦਾਈਕੇ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬਾਜ ਸਿੰਘ ਗੰਡੀਵਿੰਡ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੇ ਡੰਡੇ ਦੇ ਜ਼ੋਰ ਨਾਲ ਤਿੰਨ ਕਾਲੇ ਕਾਨੂੰਨ ਭਾਰਤ ਦੇ ਕਿਸਾਨਾਂ ਸਿਰ ਮੜ੍ਹਨ ਵਾਸਤੇ ਹਰ ਸੂਬੇ ਵਿੱਚੋਂ ਉੱਠ ਰਹੀ ਅਵਾਜ਼ ਨੂੰ ਦਬਾਇਆ ਜਾ ਰਿਹਾ ਸੀ, ਜਿਸ ਦੇ ਸਿੱਟੇ ਵਜੋਂ ਯੂਪੀ ਦੇ ਜ਼ਿਲ੍ਹੇ ਲਖੀਮਪੁਰ ਖੀਰੀ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਵਾਪਸ ਆ ਰਹੇ ਕਿਸਾਨਾਂ ਨੂੰ ਯੋਜਨਾ ਬੱਧ ਢੰਗ ਨਾਲ ਥਾਰ ਜੀਪ ਹੇਠ ਦਰੜਿਆ, ਜਿਸ ਨਾਲ਼ ਲਵਪ੍ਰਰੀਤ ਸਿੰਘ, ਨਛੱਤਰ ਸਿੰਘ, ਦਲਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਪੱਤਰਕਾਰ ਰਮਨ ਕਸ਼ਿਅਪ ਦੀ ਮੌਤ ਹੋ ਗਈ।
ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਸਮੇਤ ਕਾਫ਼ੀ ਕਿਸਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ, ਜਿਸ ਖ਼ਿਲਾਫ਼ ਕਿਸਾਨ ਲਗਾਤਾਰ ਸੰਘਰਸ਼ ਕਰਦੇ ਹੋਏ ਕਿਸਾਨ ਮੰਗ ਕਰਦੇ ਆ ਰਹੇ ਹਨ ਕਿ ਕਿਸਾਨਾਂ ਦੀ ਮੌਤ ਦੇ ਮਾਮਲੇ 'ਚ ਅਜੇ ਮਿਸ਼ਰਾ ਟੈਨੀ ਨੂੰ ਗ੍ਹਿ ਰਾਜ ਮੰਤਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਟੈਨੀ ਸਮੇਤ ਸਾਰੇ ਨਾਮਜ਼ਦ ਲੋਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਅੰਦੋਲਨਕਾਰੀ ਕਿਸਾਨਾਂ ਨੂੰ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਇਲਾਜ ਦਾ ਖਰਚਾ ਸਰਕਾਰ ਵੱਲੋਂ ਦਿੱਤਾ ਜਾਵੇ ਅਤੇ ਕਿਸਾਨਾਂ ਦੀਆਂ ਬਕਾਇਆ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਭਿੱਖੀਵਿੰਡ, ਲਖਵਿੰਦਰ ਸਿੰਘ, ਸਤਪਾਲ ਸਿੰਘ, ਪਰਮਜੀਤ ਸਿੰਘ ਬੱਠੇਭੈਣੀ, ਸੁਖਚੈਨ ਸਿੰਘ ਸਰਹਾਲੀ, ਹਰਦੇਵ ਸਿੰਘ, ਲੱਖੀ ਸ਼ਾਹ, ਹਰਭਜਨ ਸਿੰਘ ਚੂਸਲੇਵੜ, ਦਾਰਾ ਸਿੰਘ ਮੁੰਡਪਿੰਡ, ਰਸਾਲ ਸਿੰਘ ਪੂਹਲਾ, ਰਾਜਵਿੰਦਰ ਸਿੰਘ ਰਾਜਾ, ਜਗਰੂਪ ਸਿੰਘ, ਤੇਜਿੰਦਰ ਸਿੰਘ, ਪੰਡੋਰੀ ਰੁਮਾਣਾ, ਜੈਇੰਦਰ ਵੀਰ ਸਿੰਘ, ਸੁਖਪਾਲ ਸਿੰਘ, ਚਰਨਜੀਤ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ ਕੰਬੋਅ, ਸਵਿੰਦਰ ਸਿੰਘ, ਜਰਨੈਲ ਸਿੰਘ, ਗੁਰਭੇਜ ਸਿੰਘ, ਮਹਿਲ ਸਿੰਘ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।