Tarntaran News : ਟਰੈਕਟਰ-ਟਰਾਲੀ ਦੀ ਟੱਕਰ ਨਾਲ ਜ਼ਖ਼ਮੀ ਹੋ ਵਿਅਕਤੀ ਦੀ ਇਲਾਜ ਦੌਰਾਨ ਮੌਤ
ਪਿੰਡ ਕੈਰੋਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਨਾਲ ਸਬੰਧਤ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Publish Date: Sat, 30 May 2026 07:39 PM (IST)
Updated Date: Sat, 30 May 2026 07:41 PM (IST)
ਕੇਪੀ ਗਿੱਲ•ਪੰਜਾਬੀ ਜਾਗਰਣ, ਕੈਰੋਂ : ਪਿੰਡ ਕੈਰੋਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਨਾਲ ਸਬੰਧਤ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦਵਿੰਦਰ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਕੈਰੋਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 24 ਮਈ ਦੀ ਰਾਤ ਕਰੀਬ ਸਵਾ 8 ਵਜੇ ਉਸ ਦੇ ਜੇਠ ਦੇ ਪੁੱਤਰ ਰਹਿਮਤਦੀਪ ਸਿੰਘ ਨੇ ਫ਼ੋਨ ਕਰਕੇ ਸੂਚਨਾ ਦਿੱਤੀ ਕਿ ਉਸ ਦੇ ਪਤੀ ਜਤਿੰਦਰ ਸਿੰਘ ਉਮਰ 49 ਸਾਲ ਦੇ ਮੋਟਰਸਾਈਕਲ ਨੂੰ ਕੈਰੋਂ ਭੱਠੇ ਕੋਲ ਕੱਚੇ ਰਸਤੇ ਤੋਂ ਨਿਕਲੇ ਟਰੈਕਟਰ ਟਰਾਲੀ ਨੇ ਅਚਾਨਕ ਸੜਕ ’ਤੇ ਆ ਕੇ ਟੱਕਰ ਮਾਰ ਦਿੱਤੀ ਹੈ।
ਇਸ ਹਾਦਸੇ ਦੌਰਾਨ ਜਤਿੰਦਰ ਸਿੰਘ ਜੋ ਸਰਕਾਰੀ ਸਕੂਲ ਵਿਚ ਬਤੌਰ ਚੌਂਕੀਦਾਰ ਤਾਇਨਾਤ ਸੀ, ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਹ ਮੌਕੇ ’ਤੇ ਪੁੱਜੀ ਅਤੇ ਆਪਣੇ ਪਤੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪੱਟੀ ਖੜਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਜਿਥੇ ਜਤਿੰਦਰ ਸਿੰਘ 25 ਤੋਂ 29 ਮਈ ਤਕ ਦਾਖਲ ਰਹੇ ਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਦਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਸੁਖਚੈਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਰਾਦਪੁਰ ਖੁਰਦ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ।