- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਹੱਦ ਪਾਰਲੇ ਤਸਕਰਾਂ ਕੋਲੋਂ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਨ ਵਾਲੇ ਇਕ ਤਸਕਰ ਨੂੰ ਸੀਆਈਏ ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗ੍ਰਿਫਤਾਰੀ ਉਸ ਵੇਲੇ ਕੀਤੀ ਗਈ ਜਦੋਂ ਉਕਤ ਵਿਅਕਤੀ ਸਰਹੱਦ ਕੋਲ ਬਣੀ ਡਿਫੈਂਸ ਡਰੇਨ ਕੋਲ ਮੌਜੂਦ ਸੀ। ਤਲਾਸ਼ੀ ਦੌਰਾਨ ਉਸ ਕੋਲੋਂ ਤਿੰਨ ਵਿਦੇਸ਼ੀ ਪਿਸਟਲ ਬਰਾਮਦ ਕੀਤੇ ਗਏ ਹਨ।

ਸਟਾਫ਼ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ : ਸਰਹੱਦ ਪਾਰਲੇ ਤਸਕਰਾਂ ਕੋਲੋਂ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਨ ਵਾਲੇ ਇਕ ਤਸਕਰ ਨੂੰ ਸੀਆਈਏ ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗ੍ਰਿਫਤਾਰੀ ਉਸ ਵੇਲੇ ਕੀਤੀ ਗਈ ਜਦੋਂ ਉਕਤ ਵਿਅਕਤੀ ਸਰਹੱਦ ਕੋਲ ਬਣੀ ਡਿਫੈਂਸ ਡਰੇਨ ਕੋਲ ਮੌਜੂਦ ਸੀ। ਤਲਾਸ਼ੀ ਦੌਰਾਨ ਉਸ ਕੋਲੋਂ ਤਿੰਨ ਵਿਦੇਸ਼ੀ ਪਿਸਟਲ ਬਰਾਮਦ ਕੀਤੇ ਗਏ ਹਨ।
ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਤਰਨਤਾਰਨ ਦੀ ਟੀਮ ਏਐੱਸਆਈ ਸ਼ੇਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਪਿੰਡ ਮਾੜੀਮੇਘਾ ਇਲਾਕੇ ਵਿਚ ਮੌਜੂਦ ਸੀ। ਇਸੇ ਦੌਰਾਨ ਸੂਚਨਾ ਮਿਲੀ ਕਿ ਉਂਕਾਰ ਸਿੰਘ ਵੰਸ਼ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀਮੇਘਾ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਹੈ। ਜੋ ਸਰਹੱਦ ਪਾਰੋਂ ਅਸਲਾ ਮੰਗਵਾ ਕੇ ਅੱਗੇ ਤਸਕਰੀ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਵੰਸ਼ ਦੇ ਡਫੈਂਸ ਡਰੇਨ ਕੋਲ ਮੌਜੂਦ ਹੋਣ ਦੀ ਜਾਣਾਕਾਰੀ ਵੀ ਪੁਲਿਸ ਦੇ ਹੱਥ ਲੱਗੀ ਸੀ। ਜਿਸ ਦੇ ਚੱਲਦਿਆਂ ਉਕਤ ਟੀਮ ਨੇ ਉਂਕਾਰ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 30 ਬੋਰ ਦੇ ਦੋ ਪਿਸਟਲਾਂ ਤੋਂ ਇਲਾਵਾ ਇਕ 9 ਐੱਮਐੱਮ ਦਾ ਗਲੌਕ ਪਿਸਟਲ ਮਿਲਿਆ। ਐੱਸਐੱਸਪੀ ਲਾਂਬਾ ਨੇ ਦੱਸਿਆ ਕਿ ਉਂਕਾਰ ਸਿੰਘ ਵੰਸ਼ ਦੇ ਖਿਲਾਫ ਥਾਣਾ ਖਾਲੜਾ ਵਿਖੇ ਅਸਲਾ ਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਦੌਰਾਨ ਉਸ ਕੋਲੋਂ ਜਿਥੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਥੇ ਹੀ ਉਸਦੇ ਅਗਲੇ, ਪਿਛਲੇ ਸਬੰਧਾਂ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ।