
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਗੋਲੀਬਾਰੀ ਦੀਆਂ ਅੱਧਾ ਦਰਜਨ ਦੇ ਕਰੀਬ ਘਟਨਾਵਾਂ ਵਿਚ ਲੁੜੀਂਦੇ ਇਕ ਮੁਲਜ਼ਮ ਨੂੰ ਮੁਕਾਬਲੇ ਦੌਰਾਨ ਜ਼ਖ਼ਮੀ ਹਾਲਤ ਵਿਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਵਾਸੀ ਨਦੋਹਰ, ਥਾਣਾ ਹਰੀਕੇ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇਕ 9 ਐੱਮਐੱਮ ਦਾ ਪਿਸਟਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।

ਕੇਪੀ ਗਿੱਲ•ਪੰਜਾਬੀ ਜਾਗਰਣ, ਕੈਰੋਂ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਗੋਲੀ਼ਬਾਰੀ ਦੀਆਂ ਅੱਧਾ ਦਰਜਨ ਦੇ ਕਰੀਬ ਘਟਨਾਵਾਂ ਵਿਚ ਲੋੜੀਂਦੇ ਇਕ ਮੁਲਜ਼ਮ ਨੂੰ ਮੁਕਾਬਲੇ ਦੌਰਾਨ ਜ਼ਖ਼ਮੀ ਹਾਲਤ ਵਿਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਵਾਸੀ ਨਦੋਹਰ, ਥਾਣਾ ਹਰੀਕੇ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਇਕ 9 ਐੱਮਐੱਮ ਦਾ ਪਿਸਟਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਅਤੇ ਸੀਆਈਏ ਸਟਾਫ਼ ਦੀਆਂ ਟੀਮਾਂ ਇਕ ਸੂਚਨਾ ਦੇ ਆਧਾਰ ’ਤੇ ਗਸ਼ਤ ਕਰ ਰਹੀਆਂ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਸ਼ੱਕੀ ਪੁਲਿਸ ਟੀਮ ਨੂੰ ਵੇਖ ਭੱਜਣ ਲੱਗਾ।
ਪੁਲਿਸ ਅਨੁਸਾਰ ਟੀਮ ਨੇ ਉਸਦਾ ਪਿੱਛਾ ਕਰਦਿਆਂ ਉਸਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ’ਤੇ ਗੋਲ਼ੀਬਾਰੀ ਕਰ ਦਿੱਤੀ। ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਨੂੰ ਗੋਲੀ ਲੱਗ ਗਈ। ਜ਼ਖ਼ਮੀ ਹਾਲਤ ਵਿਚ ਉਸਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਲੱਤ ਵਿਚ ਤਿੰਨ ਗੋਲ਼ੀਆਂ ਲੱਗੀਆਂ ਹਨ।
ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਮੀਤ ਸਿੰਘ ਹਾਲ ਹੀ ਵਿਚ ਗੋਲ਼ੀਬਾਰੀ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਦਾ ਸਾਥੀ ਹੈ। ਇਸ ਤੋਂ ਇਲਾਵਾ ਉਹ ਪਿਛਲੇ ਸਮੇਂ ਵਿਚ ਦਰਜ ਹੋਈਆਂ 6 ਤੋਂ 7 ਗੋਲ਼ੀਬਾਰੀ ਦੀਆਂ ਘਟਨਾਵਾਂ ਦੇ ਮਾਮਲਿਆਂ ਵਿਚ ਵੀ ਪੁਲਿਸ ਨੂੰ ਲੋੜੀਂਦਾ ਸੀ।
ਐੱਸਐੱਸਪੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਟੀਮ ਨੇ ਮੌਕੇ ਤੋਂ 9 ਐੱਮਐੱਮ ਦਾ ਪਿਸਟਲ ਬਰਾਮਦ ਕੀਤਾ ਹੈ। ਪੁਲਿਸ ਦੇ ਦਾਅਵੇ ਅਨੁਸਾਰ ਮੁਲਜ਼ਮ ਵੱਲੋਂ ਪੁਲਿਸ ਟੀਮ ’ਤੇ ਤਿੰਨ ਰਾਊਂਡ ਫਾਇਰ ਕੀਤੇ ਗਏ, ਜਦੋਂਕਿ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿਚ ਚਾਰ ਤੋਂ ਪੰਜ ਰਾਊਂਡ ਫਾਇਰ ਕੀਤੇ ਗਏ। ਮੁੱਢਲੀ ਜਾਂਚ ਵਿਚ ਪੁਲਿਸ ਨੂੰ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਧਮਕਾਉਣ ਅਤੇ ਪੈਸੇ ਵਸੂਲਣ ਲਈ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੇ ਇਲਾਜ ਤੋਂ ਬਾਅਦ ਉਸ ਕੋਲੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਉਸਦੀ ਹੋਰ ਅਪਰਾਧਿਕ ਘਟਨਾਵਾਂ ਵਿਚ ਸ਼ਮੂਲੀਅਤ ਅਤੇ ਗਿਰੋਹ ਨਾਲ ਸਬੰਧਾਂ ਬਾਰੇ ਜਾਂਚ ਕੀਤੀ ਜਾਵੇਗੀ।