Tarntaran News : ਸਰਹੱਦੀ ਪਿੰਡ ਰਾਜੋਕੇ ’ਚ ਹੈਰੋਇਨ ਸਮੇਤ ਡਿੱਗਾ ਡ੍ਰੋਨ ਬਰਾਮਦ, ਅਣਪਛਾਤੇ ਖਿ਼ਲਾਫ਼ ਮਾਮਲਾ ਦਰਜ
ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਸਾਬਕਾ ਸਰਪੰਚ ਨਿਸ਼ਾਨ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਰਾਜੋਕੇ ਦੇ ਖੇਤ ਨੇੜੇ ਕੱਚੇ ਰਸਤੇ ’ਤੇ ਇਕ ਡ੍ਰੋਨ ਤੇ ਪੀਲੇ ਰੰਗ ਦਾ ਪੈਕੇਟ ਡਿੱਗਾ ਹੈ।
Publish Date: Mon, 01 Dec 2025 05:49 PM (IST)
Updated Date: Mon, 01 Dec 2025 05:52 PM (IST)
ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਖਾਲੜਾ : ਤਰਨਤਾਰਨ ਜ਼ਿਲ੍ਹੇ ਦੇ ਸੈਕਟਰ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਰਾਜੋਕੇ ਦੇ ਖੇਤਾਂ ਵਿਚ ਡਿੱਗਾ ਡ੍ਰੋਨ ਤੇ ਹੈਰੋਇਨ ਦਾ ਪੈਕੇਟ ਮਿਲਿਆ ਹੈ। ਇਹ ਡ੍ਰੋਨ ਪਾਕਿਸਤਾਨੀ ਸਮੱਗਲਰਾਂ ਭੇਜਿਆ ਦੱਸਿਆ ਜਾ ਰਿਹਾ ਹੈ। ਜਿਸ ਨੂੰ ਕਬਜੇ ਵਿਚ ਲੈ ਕੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਸਾਬਕਾ ਸਰਪੰਚ ਨਿਸ਼ਾਨ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਰਾਜੋਕੇ ਦੇ ਖੇਤ ਨੇੜੇ ਕੱਚੇ ਰਸਤੇ ’ਤੇ ਇਕ ਡ੍ਰੋਨ ਤੇ ਪੀਲੇ ਰੰਗ ਦਾ ਪੈਕੇਟ ਡਿੱਗਾ ਹੈ। ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤਾਂ ਉਥੋਂ ਬਿਨਾ ਕੈਮਰੇ ਵਾਲਾ ਡ੍ਰੋਨ ਟੁੱਟੀ ਹਾਲਤ ਵਿਚ ਮਿਲਿਆ। ਜਿਸਦੇ ਨਾਲ ਤਾਂਬੇ ਦੀ ਕੁੰਡੀ ਲੱਗਾ ਪੀਲੇ ਰੰਗ ਦਾ ਪੈਕੇਟ ਵੀ ਸੀ, ਜਿਸਦੀ ਜਾਂਚ ਦੌਰਾਨ ਉਸ ਵਿੱਚੋਂ 248 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੀ ਦੀ ਪਛਾਣ ਕਰਕੇ ਗ੍ਰਿਫਤਾਰ ਕਰ ਲਿਆ ਜਾਵੇਗਾ।