Tarntaran News : ਪਿੰਡ ਚੀਮਾ ਕਲਾਂ ਤੇ ਚੀਮਾ ਸ਼ੁਕਰਚੱਕ ਦੇ ਦੋ ਧੜਿਆਂ ’ਚ ਲੜਾਈ,ਘਰ ਦੇ ਬਾਹਰ ਖੜ੍ਹੇ ਵਿਅਕਤੀ ਦੀ ਗੋਲ਼ੀ ਲੱਗਣ ਨਾਲ ਮੌਤ
ਮ੍ਰਿਤਕ ਦੇ ਲੜਕੇ ਵਰਿੰਦਰ ਸਿੰਘ ਨੇ ਦੱਸਿਆ ਕਿ ਲੰਘੀ ਦੇਰ ਰਾਤ ਪਿੰਡ ਚੀਮਾ ਕਲਾਂ ਅਤੇ ਚੀਮਾ ਖੁਰਦ ਦੇ ਦੋ ਨੌਜਵਾਨਾਂ ਦੇ ਧੜੇ ਕਿਸੇ ਗੱਲ ਨੂੰ ਲੈ ਕੇ ਝਗੜ ਪਏ। ਇਸੇ ਦੌਰਾਨ ਇੱਟਾਂ ਰੋੜੇ ਚਲਾਏ ਗਏ ਅਤੇ ਬਾਅਦ ਇਕ ਧੜੇ ਵਲੋਂ ਗੋਲ਼ੀ ਚਲਾ ਦਿੱਤੀ ਗਈ। ਉਸਨੇ ਦੱਸਿਆ ਕਿ ਉਸਦਾ ਪਿਤਾ ਖ਼ਜਾਨ ਸਿੰਘ ਝਗੜੇ ਦਾ ਰੌਲ਼ਾ ਸੁਣ ਕੇ ਘਰੋਂ ਬਾਹਰ ਆਇਆ ਸੀ ਅਤੇ ਇਕ ਪਾਸੇ ਖੜ੍ਹਾ ਸੀ। ਇਸ ਦੌਰਾਨ ਉਸ ਦੇ ਗੋਲ਼ੀ ਲੱਗ ਗਈ।
Publish Date: Sat, 11 Apr 2026 06:22 PM (IST)
Updated Date: Sat, 11 Apr 2026 06:35 PM (IST)
ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ, ਝਬਾਲ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਚੀਮਾ ਕਲਾਂ ਅਤੇ ਚੀਮਾ ਸ਼ੁਕਰਚੱਕ ਦੇ ਦੋ ਧੜਿਆਂ ਦਰਮਿਆਨ ਹੋਏ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲ਼ੀਬਾਰੀ ਦੌਰਾਨ ਘਰ ਦੇ ਬਾਹਰ ਖੜ੍ਹੇ ਇਕ ਵਿਅਕਤੀ ਦੀ ਗੋਲ਼ੀ ਲੱਗਣ ਨਾਲ ਮੌਤ ਵੀ ਹੋ ਗਈ, ਜਿਸਦੀ ਪਛਾਣ ਖਜਾਨ ਸਿੰਘ ਪੁੱਤਰ ਗੁਲਜਾਰ ਸਿੰਘ ਵਜੋਂ ਹੋਈ ਹੈ। ਮੌਕੇ ’ਤੇ ਪੁੱਜੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ 14 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਦੇ ਲੜਕੇ ਵਰਿੰਦਰ ਸਿੰਘ ਨੇ ਦੱਸਿਆ ਕਿ ਲੰਘੀ ਦੇਰ ਰਾਤ ਪਿੰਡ ਚੀਮਾ ਕਲਾਂ ਅਤੇ ਚੀਮਾ ਖੁਰਦ ਦੇ ਦੋ ਨੌਜਵਾਨਾਂ ਦੇ ਧੜੇ ਕਿਸੇ ਗੱਲ ਨੂੰ ਲੈ ਕੇ ਝਗੜ ਪਏ। ਇਸੇ ਦੌਰਾਨ ਇੱਟਾਂ ਰੋੜੇ ਚਲਾਏ ਗਏ ਅਤੇ ਬਾਅਦ ਇਕ ਧੜੇ ਵਲੋਂ ਗੋਲ਼ੀ ਚਲਾ ਦਿੱਤੀ ਗਈ। ਉਸਨੇ ਦੱਸਿਆ ਕਿ ਉਸਦਾ ਪਿਤਾ ਖ਼ਜਾਨ ਸਿੰਘ ਝਗੜੇ ਦਾ ਰੌਲ਼ਾ ਸੁਣ ਕੇ ਘਰੋਂ ਬਾਹਰ ਆਇਆ ਸੀ ਅਤੇ ਇਕ ਪਾਸੇ ਖੜ੍ਹਾ ਸੀ। ਇਸ ਦੌਰਾਨ ਉਸ ਦੇ ਗੋਲ਼ੀ ਲੱਗ ਗਈ। ਜਿਸ ਨਾਲ ਉਸਦੇ ਪਿਤਾ ਦੀ ਮੌਤ ਹੋ ਗਈ।
ਘਟਨਾ ਦਾ ਪਤਾ ਚੱਲਦਿਆਂ ਹੀ ਡੀਐੱਸਪੀ ਸੁਖਬੀਰ ਸਿੰਘ ਅਤੇ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਬਲਜਿੰਦਰ ਸਿੰਘ ਬਾਜਵਾ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਲੜਕੇ ਵਰਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਹੁਸਨਪ੍ਰੀਤ ਸਿੰਘ, ਭਿੱਖੀ ਪੁੱਤਰ ਸੂਲਾ ਸਿੰਘ, ਟੂਟਾ ਸਿੰਘ ਪੁੱਤਰ ਨਿੱਕਾ ਸਿੰਘ ਅਤੇ ਯਾਦੂ ਸਮੇਤ 10 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।