Tarntaran News : ਘਰੋਂ ਕੰਮ ਲਈ ਜਾ ਰਹੇ ਨੌਜਵਾਨ 'ਤੇ ਫਾਇਰਿੰਗ, ਬਾਈਕ ਸਵਾਰ ਦੋ ਨੌਜਵਾਨਾਂ ਨੇ ਲੱਤ 'ਚ ਗੋਲ਼ੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਗੋਕੇ ’ਚ ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇਕ ਨੌਜਵਾਨ ਦੀ ਲੱਤ ਵਿਚ ਉਸ ਵੇਲੇ ਗੋਲ਼ੀ ਮਾਰ ਦਿੱਤੀ, ਜਦੋਂ ਉਹ ਰੋਜ਼ ਦੀ ਤਰ੍ਹਾਂ ਆਪਣੇ ਕੰਮ ਲਈ ਜਾ ਰਿਹਾ ਸੀ। ਸਿਮਰਨਜੀਤ ਸਿੰਘ ਨਾਮਕ ਉਕਤ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹੋਣ ’ਤੇ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਜਦੋਂਕਿ ਮੌਕੇ ਉੱਪਰ ਪੁੱਜੀ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Tue, 03 Feb 2026 07:55 PM (IST)
Updated Date: Tue, 03 Feb 2026 07:59 PM (IST)
ਗੁਰਬਰਿੰਦਰ ਸਿੰਘ•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਗੋਕੇ ’ਚ ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇਕ ਨੌਜਵਾਨ ਦੀ ਲੱਤ ਵਿਚ ਉਸ ਵੇਲੇ ਗੋਲ਼ੀ ਮਾਰ ਦਿੱਤੀ, ਜਦੋਂ ਉਹ ਰੋਜ਼ ਦੀ ਤਰ੍ਹਾਂ ਆਪਣੇ ਕੰਮ ਲਈ ਜਾ ਰਿਹਾ ਸੀ। ਸਿਮਰਨਜੀਤ ਸਿੰਘ ਨਾਮਕ ਉਕਤ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹੋਣ ’ਤੇ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਜਦੋਂਕਿ ਮੌਕੇ ਉੱਪਰ ਪੁੱਜੀ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ, ਰੋਜ ਦੀ ਤਰ੍ਹਾਂ ਕੰਮ ’ਤੇ ਜਾਣ ਲਈ ਘਰੋਂ ਨਿਕਲਿਆ। ਅਜੇ ਉਹ ਕੁਝ ਹੀ ਦੂਰੀ ’ਤੇ ਗਿਆ ਸੀ ਕਿ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਥੇ ਪਹੁੰਚੇ। ਜਿਨ੍ਹਾਂ ਵਿੱਚੋਂ ਇਕ ਨੇ ਸਿਮਰਨਜੀਤ ਸਿੰਘ ਉੱਪਰ ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਵਿੱਚੋਂ ਇਕ ਗੋਲੀ ਸਿਮਰਨਜੀਤ ਸਿੰਘ ਦੀ ਲੱਤ ਵਿਚ ਲੱਗਣ ਕਰਕੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਗੋਲ਼ੀ ਚੱਲਣ ਦੀ ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਵੈਰੋਂਵਾਲ ਦੇ ਮੁਖੀ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਸ਼ੁਰੂਆਤੀ ਜਾਂਚ ਦੌਰਾਨ ਗੋਲੀਆਂ ਚਲਾਉਣ ਵਾਲੇ ਇਸੇ ਪਿੰਡ ਦੇ ਹੀ ਦੋ ਭਰਾ ਸਨ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮਾਮਲਾ ਨਿੱਜੀ ਰੰਜਿਸ਼ ਦਾ ਲੱਗ ਰਿਹਾ ਹੈ ਅਤੇ ਜ਼ਖ਼ਮੀ ਨੌਜਵਾਨ ਦੇ ਬਿਆਨ ਕਲਮਬੰਦ ਕਰਕੇ ਗੋਲ਼ੀਆਂ ਚਲਾਉਣ ਵਾਲਿਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਪਾਰਟੀਆਂ ਵੱਲੋਂ ਛਾਪੇਮਾਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ।