Tarntaran News : ਐਕਟਿਵਾ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ, ਮਹਿਲਾ ਤੇ ਨੌਜਵਾਨ ਦੀ ਮੌਤ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਤੱਖੂਚੱਕ ਦੇ ਕੋਲ ਐਕਟਿਵਾ ਅਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਈ ਐਕਟਿਵਾ ਸਵਾਰ ਔਰਤ ਨੇ ਇਲਾਜ ਲਈ ਲਿਜਾਂਦੇ ਸਮੇਂ ਰਸਤੇ ਵਿਚ ਹੀ ਦਮ ਤੋੜ ਦਿੱਤਾ। ਜਦੋਂਕਿ ਮੋਟਰਸਾਈਕਲ ਚਾਲਕ 18 ਸਾਲਾ ਨੌਜਵਾਨ ਦੀ ਅੰਮ੍ਰਿਤਸਰ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
Publish Date: Sun, 04 Jan 2026 08:16 PM (IST)
Updated Date: Sun, 04 Jan 2026 08:20 PM (IST)
ਸਟਾਫ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਤੱਖੂਚੱਕ ਦੇ ਕੋਲ ਐਕਟਿਵਾ ਅਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਈ ਐਕਟਿਵਾ ਸਵਾਰ ਔਰਤ ਨੇ ਇਲਾਜ ਲਈ ਲਿਜਾਂਦੇ ਸਮੇਂ ਰਸਤੇ ਵਿਚ ਹੀ ਦਮ ਤੋੜ ਦਿੱਤਾ। ਜਦੋਂਕਿ ਮੋਟਰਸਾਈਕਲ ਚਾਲਕ 18 ਸਾਲਾ ਨੌਜਵਾਨ ਦੀ ਅੰਮ੍ਰਿਤਸਰ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਤਰਨਤਾਰਨ ਦੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।
ਐਕਟਿਵਾ ਚਾਲਕ ਸੋਮ ਦੱਤ ਵਾਸੀ ਪੱਤੀ ਜੱਸੋਕੀ ਨਾਗੋਕੇ ਨੇ ਦੱਸਿਆ ਕਿ ਉਹ ਕੁਵੈਤ ਰਹਿੰਦਾ ਹੈ ਤੇ 23 ਦਸੰਬਰ ਨੂੰ ਉਹ ਵਿਦੇਸ਼ ਤੋਂ ਛੁੱਟੀ ’ਤੇ ਘਰ ਆਇਆ ਸੀ। ਉਹ ਆਪਣੀ ਪਤਨੀ ਪੂਨਮ ਰਾਣੀ (42) ਦੇ ਨਾਲ ਐਕਟਿਵਾ ਨੰਬਰ ਪੀਬੀ63 ਡੀ 4170 ’ਤੇ ਸਵਾਰ ਹੋ ਕੇ ਦੁਪਹਿਰ ਕਰੀਬ ਡੇਢ ਵਜੇ ਅੰਮ੍ਰਿਤਸਰ ਦਵਾਈ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਤੱਖੂਚੱਕ ਕੋਲ ਪੁੱਜੇ ਤਾਂ ਜੰਡਿਆਲਾ ਗੁਰੂ ਵੱਲੋਂ ਆ ਰਹੇ ਮੋਟਰਸਾਈਕਲ ਦਾ ਸੰਤੁਲਣ ਵਿਗੜਿਆ ਅਤੇ ਉਹ ਉਨ੍ਹਾਂ ਦੀ ਐਕਟਿਵਾ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਉਸਦੀ ਪਤਨੀ ਐਕਟਿਵਾ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾਂਦਿਆਂ ਰਸਤੇ ਵਿਚ ਹੀ ਮੌਤ ਹੋ ਗਈ।
ਦੂਜੇ ਪਾਸੇ ਮੋਟਰਸਾਈਕਲ ਚਾਲਕ ਸੁਖਪ੍ਰੀਤ ਸਿੰਘ (18) ਪੁੱਤਰ ਗੁਰਮੇਜ ਸਿੰਘ ਜੋ ਸ਼ੇਖ ਫੱਤਾ ਖੀਰ ਚੜ੍ਹਾ ਕੇ ਵਾਪਸ ਪਰਤ ਰਿਹਾ ਸੀ। ਉਹ ਵੀ ਇਸ ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।
ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪਿਆਰਾ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਨੇ ਕਿਸੇ ਉੱਪਰ ਕੋਈ ਕਾਰਵਾਈ ਨਹੀਂ ਕਰਵਾਈ ਹੈ। ਜਿਸਦੇ ਚੱਲਦਿਆਂ ਧਾਰਾ 194 ਬੀਐੱਨਐੱਸ ਦੇ ਤਹਿਤ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।