- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਬੋਹੜ ਸਿੰਘ ਨੇ ਦੱਸਿਆ ਕਿ ਉਸ ਦੀ ਇੰਸਟਾਗ੍ਰਾਮ ਰਾਹੀਂ ਇਕ ਲੜਕੀ ਨਾਲ ਜਾਣ-ਪਛਾਣ ਹੋਈ, ਜੋ ਬਾਅਦ ਵਿੱਚ ਦੋਸਤੀ ਵਿੱਚ ਬਦਲ ਗਈ। ਉਸ ਦੇ ਦਾਅਵੇ ਅਨੁਸਾਰ ਲੜਕੀ ਨੇ ਵਿਆਹ ਲਈ ਸਹਿਮਤੀ ਦਿੱਤੀ ਅਤੇ ਇਕ ਗੁਰਦੁਆਰਾ ਸਾਹਿਬ ਵਿੱਚ ਵਿਆਹ ਕਰਨ ਲਈ ਬੁਲਾਇਆ।

ਸਤਨਾਮ ਸਿੰਘ ਚੀਮਾ, ਪੰਜਾਬੀ ਜਾਗਰਣ, ਘਰਿਆਲਾ: ਹਲਕਾ ਪੱਟੀ ਅਧੀਨ ਪੈਂਦੇ ਪਿੰਡ ਭੱਗੂਪੁਰ ਦੇ ਇਕ ਨੌਜਵਾਨ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣ-ਪਛਾਣ ਹੋਈ ਲੜਕੀ 'ਤੇ ਵਿਆਹ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਲੈਣ ਅਤੇ ਆਖ਼ਰੀ ਸਮੇਂ ਵਿਆਹ ਤੋਂ ਇਨਕਾਰ ਕਰਨ ਦੇ ਦੋਸ਼ ਲਗਾਏ ਗਏ ਹਨ।
ਨੌਜਵਾਨ ਬੋਹੜ ਸਿੰਘ ਨੇ ਦੱਸਿਆ ਕਿ ਉਸ ਦੀ ਇੰਸਟਾਗ੍ਰਾਮ ਰਾਹੀਂ ਇਕ ਲੜਕੀ ਨਾਲ ਜਾਣ-ਪਛਾਣ ਹੋਈ, ਜੋ ਬਾਅਦ ਵਿੱਚ ਦੋਸਤੀ ਵਿੱਚ ਬਦਲ ਗਈ। ਉਸ ਦੇ ਦਾਅਵੇ ਅਨੁਸਾਰ ਲੜਕੀ ਨੇ ਵਿਆਹ ਲਈ ਸਹਿਮਤੀ ਦਿੱਤੀ ਅਤੇ ਇਕ ਗੁਰਦੁਆਰਾ ਸਾਹਿਬ ਵਿੱਚ ਵਿਆਹ ਕਰਨ ਲਈ ਬੁਲਾਇਆ। ਇਸ ਦੌਰਾਨ ਉਸ ਨੇ ਕਥਿਤ ਤੌਰ 'ਤੇ ਵੱਖ-ਵੱਖ ਲੋੜਾਂ ਦਾ ਹਵਾਲਾ ਦੇ ਕੇ ਉਸ ਕੋਲੋਂ ਹਜ਼ਾਰਾਂ ਰੁਪਏ ਵੀ ਲਏ।
ਬੋਹੜ ਸਿੰਘ ਮੁਤਾਬਕ ਉਹ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਹੋਰ ਸੱਜਣਾਂ ਸਮੇਤ ਬਰਾਤ ਲੈ ਕੇ ਨਿਰਧਾਰਤ ਸਥਾਨ 'ਤੇ ਪੁੱਜਿਆ, ਪਰ ਉੱਥੇ ਨਾ ਤਾਂ ਲੜਕੀ ਮਿਲੀ ਅਤੇ ਨਾ ਹੀ ਉਸ ਦਾ ਕੋਈ ਪਰਿਵਾਰਕ ਮੈਂਬਰ। ਜਦੋਂ ਉਸ ਨੇ ਫ਼ੋਨ 'ਤੇ ਸੰਪਰਕ ਕੀਤਾ ਤਾਂ ਲੜਕੀ ਨੇ ਵਿਆਹ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ। ਉਸ ਦਾ ਇਹ ਵੀ ਦਾਅਵਾ ਹੈ ਕਿ ਲੜਕੀ ਦੇ ਪਰਿਵਾਰ ਨੇ ਵੀ ਕਿਸੇ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਬਰਾਤ ਨੂੰ ਬਿਨਾਂ ਲਾੜੀ ਵਾਪਸ ਪਰਤਣਾ ਪਿਆ। ਬੋਹੜ ਸਿੰਘ, ਉਸ ਦੇ ਭਰਾ ਪਿੱਪਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।