Tarntaran News : ਖਿੜਕੀ ਤੋੜ ਕੇ 25 ਲੱਖ ਤੋਂ ਵੱਧ ਦੀ ਕੀਮਤ ਦੇ ਗਹਿਣੇ ਤੇ ਦੋ ਲੱਖ ਦੀ ਨਕਦੀ ਚੋਰੀ
ਗੋਇੰਦਵਾਲ ਸਾਹਿਬ ਅਧੀਨ ਪੈਂਦੇ ਪਿੰਡ ਘਸੀਟਪੁਰਾ ਵਿਖੇ ਇਕ ਘਰ ਦੀ ਖਿੜਕੀ ਤੋੜ ਕੇ ਚੋਰਾਂ ਨੇ 25 ਲੱਖ ਤੋਂ ਵੱਧ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਦੋ ਲੱਖ ਦੀ ਨਕਦੀ ਚੋਰੀ ਕਰ ਲਈ। ਮੌਕੇ ’ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜਾਂਚ ਸ਼ੁਰੂ ਕਰਦਿਆਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
Publish Date: Sun, 24 May 2026 09:06 PM (IST)
Updated Date: Sun, 24 May 2026 09:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਅਧੀਨ ਪੈਂਦੇ ਪਿੰਡ ਘਸੀਟਪੁਰਾ ਵਿਖੇ ਇਕ ਘਰ ਦੀ ਖਿੜਕੀ ਤੋੜ ਕੇ ਚੋਰਾਂ ਨੇ 25 ਲੱਖ ਤੋਂ ਵੱਧ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਦੋ ਲੱਖ ਦੀ ਨਕਦੀ ਚੋਰੀ ਕਰ ਲਈ। ਮੌਕੇ ’ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜਾਂਚ ਸ਼ੁਰੂ ਕਰਦਿਆਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਮੁਖਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ ਪਿੰਡ ਤੋਂ ਬਾਹਰ ਖੇਤਾਂ ’ਚ ਹੈ। ਲੰਘੀ ਰਾਤ ਸਾਰਾ ਪਰਿਵਾਰ ਦਸ ਵਜੇ ਦੇ ਕਰੀਬ ਸੌਂ ਗਿਆ ਸੀ। ਸਵੇਰੇ ਉੱਠ ਕੇ ਵੇਖਿਆ ਤਾਂ ਉਨ੍ਹਾਂ ਦੇ ਘਰ ਦੇ ਕਮਰੇ ਦੀ ਸੜਕ ਵੱਲ ਲੱਗੀ ਖਿੜਕੀ ਦਾ ਤਾਲਾ ਟੁੱਟਾ ਹੋਇਆ ਸੀ। ਜਦੋਂ ਕਮਰੇ ਅੰਦਰ ਸਮਾਨ ਦੀ ਜਾਂਚ ਕੀਤੀ ਤਾਂ 18 ਤੋਲੇ ਸੋਨੇ ਦੇ ਗਹਿਣੇ ਅਤੇ ਦੋ ਲੱਖ ਦੀ ਨਕਦੀ ਚੋਰੀ ਹੋ ਚੁੱਕੀ ਸੀ।
ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁਖਤਾਰ ਸਿੰਘ ਦੇ ਬਿਆਨ ਕਲਮਬੰਦ ਕਰਕੇ ਚੋਰਾਂ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।