- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਦੀ ਪੁਲਿਸ ਨੇ ਗਸ਼ਤ ਦੌਰਾਨ ਨਾਖਾਂ ਵਾਲਾ ਬਾਗ ਮਾੜੀ ਕੰਬੋਕੇ ਦੇ ਇਲਾਕੇ ਵਿੱਚੋਂ ਲਾਵਾਰਿਸ ਹਾਲਤ ’ਚ ਸਰਹੱਦ ਪਾਰੋਂ ਆਇਆ ਪਿਸਤੌਲ ਬਰਾਮਦ ਕੀਤਾ ਹੈ। ਜਿਸ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਵਿਰੁੱਧ ਅਸਲਾ ਤੇ ਭਾਰਤੀ ਵਾਯੂਯਾਨ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਖਾਲੜਾ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਖਾਲੜਾ ਦੀ ਪੁਲਿਸ ਨੇ ਗਸ਼ਤ ਦੌਰਾਨ ਨਾਖਾਂ ਵਾਲਾ ਬਾਗ ਮਾੜੀ ਕੰਬੋਕੇ ਦੇ ਇਲਾਕੇ ਵਿੱਚੋਂ ਲਾਵਾਰਿਸ ਹਾਲਤ ’ਚ ਸਰਹੱਦ ਪਾਰੋਂ ਆਇਆ ਪਿਸਤੌਲ ਬਰਾਮਦ ਕੀਤਾ ਹੈ। ਜਿਸ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਵਿਰੁੱਧ ਅਸਲਾ ਤੇ ਭਾਰਤੀ ਵਾਯੂਯਾਨ ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਐੱਸਐੱਫ ਪਾਰਟੀ ਵੱਲੋਂ ਇਲਾਕੇ ਵਿਚ ਗਸ਼ਤ ਦੌਰਾਨ ਇਕ ਸ਼ੱਕੀ ਪੈਕਟ ਮਿਲਣ ਦੀ ਸੂਚਨਾ ਥਾਣਾ ਖਾਲੜਾ ਦੀ ਪੁਲਿਸ ਨੂੰ ਦਿੱਤੀ।
ਜਿਸਦੇ ਚੱਲਦਿਆਂ ਏਐੱਸਆਈ ਸਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਪੈਕਟ ਦੀ ਜਾਂਚ ਕੀਤੀ, ਤਾਂ ਉਸ ਵਿੱਚੋਂ ਇਕ ਰਿਵਾਲਵਰ ਬਰਾਮਦ ਹੋਇਆ। ਜਿਸ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਥਿਆਰ ਮੰਗਵਾਉਣ ਵਾਲੇ ਵਿਅਕਤੀ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ, ਤੇ ਜਲਦ ਉਸ ਨੂੰ ਕਾਬੂ ਕਰ ਲਿਆ ਜਾਵੇਗਾ।