Tarntaran News : ਸਰਹੱਦ ਪਾਰੋਂ ਡ੍ਰੋਨ ਰਾਹੀਂ ਅਸਲਾ ਮੰਗਵਾ ਕੇ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, ਇਕ ਪਿਸਤੌਲ ਤੇ ਦੂਜੇ ਦੇ ਹਿੱਸੇ ਬਰਾਮਦ
ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਅਸਲਾ ਮੰਗਵਾ ਕੇ ਸਪਲਾਈ ਕਰਨ ਵਾਲੇ ਇਕ ਤਸਕਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿ਼ਲਾਫ਼ ਅਸਲਾ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sun, 07 Dec 2025 07:45 PM (IST)
Updated Date: Sun, 07 Dec 2025 07:48 PM (IST)
ਸਟਾਫ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਅਸਲਾ ਮੰਗਵਾ ਕੇ ਸਪਲਾਈ ਕਰਨ ਵਾਲੇ ਇਕ ਤਸਕਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿ਼ਲਾਫ਼ ਅਸਲਾ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੀ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਬੌਬੀ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਚੂਸਲੇਵੜ੍ਹ ਡ੍ਰੋਨ ਰਾਹੀਂ ਪਾਕਿਸਤਾਨੋਂ ਹਥਿਆਰ ਮੰਗਵਾ ਕੇ ਤਰਨਤਾਰਨ ਦੇ ਆਸ-ਪਾਸ ਇਲਾਕਿਆਂ ਵਿਚ ਤਸਕਰੀ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਪਿੰਡ ਚੂਸਲੇਵੜ੍ਹ ਵਿਚ ਹੋਣ ਦੀ ਸੂਚਨਾ ਤੋਂ ਬਾਅਦ ਸਬ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਬੌਬੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਜਿਸ ਦੇ ਕੋਲੋਂ 32 ਬੋਰ ਦਾ ਪਿਸਟਲ ਅਤੇ ਦੋ ਕਾਰਤੂਸਾਂ ਤੋਂ ਇਲਾਵਾ ਇਕ 30 ਬੋਰ ਦਾ ਪਿਸਤੌਲ ਬਿਨਾਂ ਬੈਰਲ ਤੇ ਅਸੈਸਰੀ ਦੇ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਉਸ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।