Tarntaran News : ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਦੀ ਮੌਤ; ਇਕ ਜ਼ਖ਼ਮੀ
ਥਾਣਾ ਗੋਇੰਦਵਾਲ ਸਾਹਿਬ ਅਧੀਨ ਕਸਬਾ ਫਤਿਆਬਾਦ ਨੇੜੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Publish Date: Tue, 20 Jan 2026 10:47 PM (IST)
Updated Date: Tue, 20 Jan 2026 10:50 PM (IST)
ਗੁਰਬਰਿੰਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਅਧੀਨ ਕਸਬਾ ਫਤਿਆਬਾਦ ਨੇੜੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਿਸ ਚੌਕੀ ਫਤਿਆਬਾਦ ਦੀ ਪੁਲਸ ਪਾਰਟੀ ਵੱਲੋਂ ਮੌਕੇ 'ਤੇ ਪੁੱਜ ਕੇ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰ ਪੀਬੀ 46 ਯੂ 0896 ਸਵਾਰ ਵਿਅਕਤੀ ਫਤਿਆਬਾਦ ਤੋਂ ਚੋਹਲਾ ਸਾਹਿਬ ਵਾਲੀ ਸੜਕ ‘ਤੇ ਜਾ ਰਹੇ ਸਨ। ਜਦੋਂ ਉਹ ਡੇਰਾ ਰਾਧਾ ਸਵਾਮੀ ਨੇੜੇ ਪੁੱਜੇ ਤਾਂ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਚੌਕੀ ਫਤਿਆਬਾਦ ਵੱਲੋ ਮੌਕੇ ਤੇ ਪਹੁੰਚ ਕੇ ਕਾਰਵਾਈ ਆਰੰਭ ਦਿੱਤੀ । ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਿਵਾਸੀ ਘੜੁੰਮ ਹਰੀਕੇ ਪੱਤਣ ਵੱਜੋਂ ਹੋਈ। ਜਦੋਂਕਿ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ।