Tarntaran News : ਚਾਰ ਕਿਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸਬ ਇੰਸਪੈਕਟਰ ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਸਰਹਾਲੀ ਕਲਾਂ ਦੇ ਟੀ ਪਵਾਇੰਟ ਦੇ ਕੋਲ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ। ਇਸੇ ਦੌਰਾਨ ਐੱਚਐੱਫ ਡੀਲਕਸ ਮੋਟਰਸਾਈਕਲ ਨੰਬਰ ਪੀਬੀ46 ਏਜੇ 8589 ’ਤੇ ਸਵਾਰ ਇਕ ਨੌਜਵਾਨ ਨੂੰ ਰੋਕਿਆ।
Publish Date: Tue, 14 Apr 2026 08:16 PM (IST)
Updated Date: Tue, 14 Apr 2026 08:18 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹੇ ਦੀ ਪੁਲਿਸ ਨੇ ਕਸਬਾ ਸਰਹਾਲੀ ਕੋਲੋਂ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਚਾਰ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗ੍ਰਿਫਤਾਰੀ ਪੁਲਿਸ ਨੇ ਇਕ ਨਾਕੇਬੰਦੀ ਦੌਰਾਨ ਕੀਤੀ ਹੈ। ਜਦੋਂਕਿ ਫੜੇ ਗਏ ਨੌਜਵਾਨ ਵਿਰੁੱਧ ਥਾਣਾ ਸਰਹਾਲੀ ਵਿਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸਬ ਇੰਸਪੈਕਟਰ ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਸਰਹਾਲੀ ਕਲਾਂ ਦੇ ਟੀ ਪਵਾਇੰਟ ਦੇ ਕੋਲ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ। ਇਸੇ ਦੌਰਾਨ ਐੱਚਐੱਫ ਡੀਲਕਸ ਮੋਟਰਸਾਈਕਲ ਨੰਬਰ ਪੀਬੀ46 ਏਜੇ 8589 ’ਤੇ ਸਵਾਰ ਇਕ ਨੌਜਵਾਨ ਨੂੰ ਰੋਕਿਆ।
ਜਦੋਂ ਸ਼ੱਕ ਦੇ ਆਧਾਰ ’ਤੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3 ਕਿਲੋ 915 ਗ੍ਰਾਮ ਹੈਰੋਇਨ ਅਤੇ ਓਪੋ ਕੰਪਨੀ ਦਾ ਮੋਬਾਈਲ ਫੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਅਕਾਸ਼ਦੀਪ ਸਿੰਘ ਅਕਾਸ਼ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੀਤੋ ਮਹਿ ਝੁੱਗੀਆਂ ਵਜੋਂ ਪਛਾਣੇ ਗਏ ਉਕਤ ਨੌਜਵਾਨ ਨੂੰ ਥਾਣਾ ਸਰਹਾਲੀ ਵਿਖੇ ਦਰਜ ਕੀਤੇ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।