Tarntaran News : ਭਿੱਖੀਵਿੰਡ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜੇ, ਅਕਾਲੀ ਆਗੂਆਂ ਦਿੱਤਾ ਧਰਨਾ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀ ਫਾਈਲਾਂ ਪਾੜ ਦੇਣ ਨੂੰ ਲੈ ਕੇ ਮਾਮਲਾ ਉਸ ਵੇਲੇ ਭਖ਼ ਗਿਆ ਜਦੋਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਭਿੱਖੀਵਿੰਡ ਦੇ ਚੌਕ ਵਿਚ ਧਰਨਾ ਦੇ ਦਿੱਤਾ।
Publish Date: Wed, 03 Dec 2025 07:25 PM (IST)
Updated Date: Wed, 03 Dec 2025 07:28 PM (IST)
ਰਾਜਨ ਚੋਪੜਾ•ਪੰਜਾਬੀ ਜਾਗਰਣ, ਭਿੱਖੀਵਿੰਡ : ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀ ਫਾਈਲਾਂ ਪਾੜ ਦੇਣ ਨੂੰ ਲੈ ਕੇ ਮਾਮਲਾ ਉਸ ਵੇਲੇ ਭਖ਼ ਗਿਆ ਜਦੋਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਭਿੱਖੀਵਿੰਡ ਦੇ ਚੌਕ ਵਿਚ ਧਰਨਾ ਦੇ ਦਿੱਤਾ।
ਇਸ ਰੋਸ ਧਰਨੇ ਵਿਚ ਪਾਰਟੀ ਵਰਕਰਾਂ ਦੀ ਅਗਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਲੋਕਤੰਤਰ ਦੀ ਰਾਖੀ ਵਾਸਤੇ ਪਾਰਟੀ ਵਰਕਰਾਂ ਦੇ ਨਾਲ ਹਨ ਅਤੇ ਹਮੇਸ਼ਾ ਮੋਹਰੀ ਹੋ ਕੇ ਲੜਨਗੇ।
ਉਨ੍ਹਾਂ ਕਿਹਾ ਕਿ ਅਸੀਂ ਇਸ ਭ੍ਰਿਸ਼ਟ ਤੇ ਫੇਲ੍ਹ ਹੋਈ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਲੋਕਤੰਤਰ ਦਾ ਕਤਲ ਨਹੀਂ ਕਰਨ ਦਿਆਂਗੇ। ਉਹਨਾਂ ਨੇ ਮੌਕੇ ’ਤੇ ਸੂਬਾ ਚੋਣ ਕਮਿਸ਼ਨ ਨੂੰ ਫੋਨ ਵੀ ਕੀਤਾ ਅਤੇ ਦੱਸਿਆ ਕਿ ਅਕਾਲੀ ਦਲ ਕੋਲ ਇਸ ਗੱਲ ਦੇ ਵੀਡੀਓ ਸਬੂਤ ਮੌਜੂਦ ਹਨ ਕਿ ਆਪ ਆਗੂ ਪੁਲਿਸ ਦੀ ਮਦਦ ਨਾਲ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜ ਰਹੇ ਹਨ। ਇਸ ਮੌਕੇ ਐੱਸਐੱਸਪੀ ਸੁਰੇਂਦਰ ਲਾਂਬਾ ਖੁਦ ਧਰਨੇ ਵਾਲੀ ਥਾਂ ਪਹੁੰਚੇ ਤੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਦਿੱਤੇ ਜਾਣਗੇ ਜਿਸ ਮਗਰੋਂ ਧਰਨਾ ਚੁੱਕਿਆ ਗਿਆ।