Tarntaran News : ਹੁਣ ਇਸ ਪਿੰਡ ਦੇ ਸਰਪੰਚ ਦੀ ਮੌਤ, ਘਰ ਜਾਂਦੇ ਸਮੇਂ ਦਰੱਖਤ ਨਾਲ ਟਕਰਾਈ ਕਾਰ
ਤਰਨਾਤਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ’ਚ ਪੈਂਦੇ ਪਿੰਡ ਝੁੱਗੀਆਂ ਪੀਰ ਬਖ਼ਸ਼ ਦੇ ਮੌਜੂਦਾ ਸਰਪੰਚ ਅਰਵਿੰਦਰਜੀਤ ਸਿੰਘ ਦੀ ਲੰਘੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਕੇ ’ਤੇ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Publish Date: Sun, 08 Mar 2026 09:00 PM (IST)
Updated Date: Sun, 08 Mar 2026 09:03 PM (IST)
ਕੇਪੀ ਗਿੱਲ•, ਪੰਜਾਬੀ ਜਾਗਰਣ, ਕੈਰੋਂ : ਤਰਨਾਤਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ’ਚ ਪੈਂਦੇ ਪਿੰਡ ਝੁੱਗੀਆਂ ਪੀਰ ਬਖ਼ਸ਼ ਦੇ ਮੌਜੂਦਾ ਸਰਪੰਚ ਅਰਵਿੰਦਰਜੀਤ ਸਿੰਘ ਦੀ ਲੰਘੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਕੇ ’ਤੇ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਸਰਪੰਚ ਦੇ ਦੇਹਾਂਤ ਨਾਲ ਉਨ੍ਹਾਂ ਦੇ ਪਿੰਡ ਹੀ ਨਹੀਂ ਬਲਕਿ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੂਜੇ ਪਾਸੇ ਪੱਟੀ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਪੰਚ ਅਰਵਿੰਦਰਜੀਤ ਸਿੰਘ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਲਈ ਹੀ ਨਹੀਂ ਬਲਿਕ ਪਾਰਟੀ ਲਈ ਵੀ ਵੱਡਾ ਘਾਟਾ ਹੈ।
ਸਰਪੰਚ ਅਰਵਿੰਦਰਜੀਤ ਸਿੰਘ ਪੱਟੀ ਤੋਂ ਆਪਣੇ ਪਿੰਡ ਝੁੱਗੀਆਂ ਪੀਰ ਬਖ਼ਸ਼ ਵਾਪਸ ਜਾ ਰਹੇ ਸੀ। ਰਸਤੇ ਵਿਚ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾਂ ਭਿਆਨਕ ਸੀ ਕਿ ਸਰਪੰਚ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਘਰ ਵਿਚ ਇਕੱਲਾ ਕਮਾਉਣ ਵਾਲਾ ਸੀ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਉਨ੍ਹਾਂ ਦੇ ਪਿੰਡ ਝੁੱਗੀਆਂ ਪੀਰ ਬਖ਼ਸ਼ ਵਿਖੇ ਕੀਤਾ ਜਾਵੇਗਾ।