- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਦੇ ਮੁਰਾਦਪੁਰ ਮੁਹੱਲੇ ’ਚ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ’ਚ ਸ਼ਾਮਲ ਮੁਲਜ਼ਮਾਂ ਦੀ ਭਾਲ ਵਿਚ ਗਈ ਪੁਲਿਸ ਪਾਰਟੀ ਉੱਪਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਇੱਕ ਕਾਂਸਟੇਬਲ ਤੇ ਇਕ ਛੋਟੀ ਬੱਚੀ ਜ਼ਖ਼ਮੀ ਹੋ ਗਈ।

ਜਸਪਾਲ ਸਿੰਘ ਜੱਸੀ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਮੁਰਾਦਪੁਰ ਮੁਹੱਲੇ ’ਚ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ’ਚ ਸ਼ਾਮਲ ਮੁਲਜ਼ਮਾਂ ਦੀ ਭਾਲ ਵਿਚ ਗਈ ਪੁਲਿਸ ਪਾਰਟੀ ਉੱਪਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਇੱਕ ਕਾਂਸਟੇਬਲ ਤੇ ਇਕ ਛੋਟੀ ਬੱਚੀ ਜ਼ਖ਼ਮੀ ਹੋ ਗਈ। ਦੋਵਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਖਤਰੇ ’ਤੋਂ ਬਾਹਰ ਦੱਸੀ ਜਾ ਰਹੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਸ਼ਨਿਚਰਵਾਰ ਦੇਰ ਰਾਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਮੁਰਾਦਪੁਰ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ ਜਿਸ ਵਿਚ ਸ਼ਾਮਲ ਮੁਲਜ਼ਮਾਂ ਦੀ ਭਾਲ ਵਿਚ ਕਾਂਸਟੇਬਲ ਭੁਪਿੰਦਰ ਸਿੰਘ ਤੇ ਦੋ ਹੋਰ ਕਰਮਚਾਰੀ ਮੁਰਾਦਪੁਰ ਇਲਾਕੇ ਵਿਚ ਗਏ ਸਨ। ਇਸੇ ਦੌਰਾਨ ਇਕ ਪੁੰਗੀ ਨਾਂ ਦੇ ਸ਼ੱਕੀ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪੁਲਿਸ ਪਾਰਟੀ ਉੱਪਰ ਗੋਲ਼ੀ ਚਲਾ ਦਿੱਤੀ। ਜੋ ਭੁਪਿੰਦਰ ਦੇ ਮੂੰਹ ਨੂੰ ਲੱਗ ਕੇ ਨਿਕਲ ਗਈ ਤੇ ਤਿੰਨ ਸਾਲ ਦੀ ਬੱਚੀ ਜੋ ਕੁਝ ਦੂਰੀ ’ਤੇ ਖੇਡ ਰਹੀ ਸੀ ਦੀ, ਬਾਂਹ ਵਿਚ ਵੀ ਗੋਲੀ ਲੱਗੀ।
ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਮੁਲਜ਼ਮ ’ਤੇ ਗੋਲ਼ੀ ਚਲਾਈ ਪਰ ਉਹ ਫ਼ਰਾਰ ਹੋਣ ਵਿਚ ਸਫਲ ਹੋ ਗਿਆ। ਉੱਧਰ ਘਟਨਾ ਦਾ ਪਤਾ ਚੱਲਦਿਆਂ ਹੀ ਐੱਸਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ, ਡੀਐੱਸਪੀ ਸਬ ਡਵੀਜਨ ਤਰਨਤਾਰਨ ਸੁਖਬੀਰ ਸਿੰਘ ਤੋਂ ਇਲਾਵਾ ਥਾਣਾ ਸਿਟੀ ਤੇ ਸੀਆਈਏ ਸਟਾਫ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ। ਉਨ੍ਹਾਂ ਦੱਸਿਆ ਕਿ ਦੋਵਾਂ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ ਅਤੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨ ਵਾਲੇ ਪੂੰਗੀ ਨਾਂ ਦੇ ਮੁਲਜ਼ਮ ਦੀ ਗ੍ਰ਼ਿਫਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।