Tarntaran News : ਇਕ ਕਿਲੋ ਹੈਰੋਇਨ ਸਣੇ ਬਾਈਕ ਸਵਾਰ ਤਿੰਨ ਜਣੇ ਗ੍ਰਿਫਤਾਰ
ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਸਰੱਹਦੀ ਇਲਾਕੇ ਵਿੱਚੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਇਕ ਕਿਲੋ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ ਥਾਣਾ ਵਲਟੋਹਾ ਵਿਖੇ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sun, 15 Feb 2026 08:00 PM (IST)
Updated Date: Sun, 15 Feb 2026 08:02 PM (IST)
ਸਟਾਫ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਸਰੱਹਦੀ ਇਲਾਕੇ ਵਿੱਚੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਇਕ ਕਿਲੋ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਖਿਲਾਫ ਥਾਣਾ ਵਲਟੋਹਾ ਵਿਖੇ ਐੱਨਡੀਪੀਐੱਸ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਪਾਰਟੀ ਸਬ ਇੰਸਪੈਕਟਰ ਸਵਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪਿੰਡ ਢੋਲਣ ਵਾਲੇ ਪਾਸੇ ਡਰੇਨ ਦੇ ਨਾਲ ਬਿਨਾ ਨੰਬਰ ਵਾਲੇ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ। ਸ਼ੱਕ ਦੇ ਅਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ।
ਜੋ ਡ੍ਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਮੰਗਵਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਨੌਜਵਾਨ ਦੀ ਪਛਾਣ ਸ਼ਰਨਜੀਤ ਸਿੰਘ ਸ਼ਨੂੰ ਪੁੱਤਰ ਪ੍ਰਤਾਪ ਸਿੰਘ, ਕਰਤਾਰ ਸਿੰਘ ਜੋਬਨ ਪੁੱਤਰ ਕੁਲਦੀਪ ਸਿੰਘ ਵਾਸੀ ਠੱਠੀ ਜੈਮਲ ਸਿੰਘ ਅਤੇ ਜਸਬੀਰ ਸਿੰਘ ਬੰਟੀ ਪੁੱਤਰ ਜੋਗਿੰਦਰ ਸਿੰਘ ਵਾਸੀ ਮੱਦਰ ਮਥਰਾ ਭਾਗੀ ਵਜੋਂ ਹੋਈ ਹੈ। ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪਲਿਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।