- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ-ਅੰਮ੍ਰਿਤਸਰ ਮਾਰਗ ’ਤੇ ਸੜਕ ਕਿਨਾਰੇ ਖੜੇ ਟਰੱਕ ’ਚ ਸਵਾਰ ਪਿਤਾ ਨੂੰ ਚਾਹ ਫੜਾ ਰਹੇ ਪੁੱਤਰ ਅਤੇ ਚਾਹ ਦੇਣ ਆਏ ਨੌਜਵਾਨ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ।
ਜਸਪਾਲ ਸਿੰਘ ਜੱਸੀ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ-ਅੰਮ੍ਰਿਤਸਰ ਮਾਰਗ ’ਤੇ ਸੜਕ ਕਿਨਾਰੇ ਖੜੇ ਟਰੱਕ ’ਚ ਸਵਾਰ ਪਿਤਾ ਨੂੰ ਚਾਹ ਫੜਾ ਰਹੇ ਪੁੱਤਰ ਅਤੇ ਚਾਹ ਦੇਣ ਆਏ ਨੌਜਵਾਨ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ। ਗੰਭੀਰ ਹਾਲਤ ਵਿਚ ਦੋਵਾਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਇਕ ਜਣੇ ਦੀ ਮੌਤ ਹੋ ਗਈ ਜਦੋਂਕਿ ਦੂਸਰੇ ਦਾ ਇਲਾਜ ਚੱਲ ਰਿਹਾ ਹੈ।
ਉੱਧਰ ਘਟਨਾ ਸਥਾਨ ’ਤੇ ਪੁੱਜੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਿਸਦੇ ਚੱਲਦਿਆਂ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।