Tarntaran News : ਪਾਕਿਸਤਾਨੋਂ ਅਸਲਾ ਮੰਗਵਾ ਕੇ ਸਪਲਾਈ ਕਰਨ ਵਾਲੇ ਦੋ ਬੇਨਕਾਬ, ਇਕ ਗ੍ਰਿਫ਼ਤਾਰ
ਥਾਣਾ ਖਾਲੜਾ ਦੀ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਕੋਲੋਂ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਨ ਵਾਲੇ ਦੋ ਨੌਜਵਾਨਾਂ ਨੂੰ ਬੇਨਕਾਬ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਇਕ ਨੌਜਵਾਨ ਨੂੰ ਗਲੋਕ ਪਿਸਟਲ ਸਮੇਤ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।
Publish Date: Mon, 09 Mar 2026 07:35 PM (IST)
Updated Date: Mon, 09 Mar 2026 07:41 PM (IST)
ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਖਾਲੜਾ : ਥਾਣਾ ਖਾਲੜਾ ਦੀ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਕੋਲੋਂ ਅਸਲਾ ਮੰਗਵਾ ਕੇ ਅੱਗੇ ਸਪਲਾਈ ਕਰਨ ਵਾਲੇ ਦੋ ਨੌਜਵਾਨਾਂ ਨੂੰ ਬੇਨਕਾਬ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਇਕ ਨੌਜਵਾਨ ਨੂੰ ਗਲੋਕ ਪਿਸਟਲ ਸਮੇਤ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏਐੱਸਆਈ ਸੁਖਵਿੰਦਰ ਸਿੰਘ ਗਸ਼ਤ ਦੌਰਾਨ ਪਿੰਡ ਮਾੜੀਮੇਘਾ ਕੋਲ ਮੌਜੂਦ ਸਨ।
ਇਸੇ ਦੌਰਾਨ ਉਨ੍ਹਾਂ ਸੂਚਨਾ ਮਿਲਲੀ ਕਿ ਸਤਨਾਮ ਸਿੰਘ ਜੱਜ ਪੁੱਤਰ ਬਲਕਾਰ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਡੱਲ ਪਾਕਿਸਤਾਨ ਤੋਂ ਪਿਸਟਲ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਉਕਤ ਲੋਕਾਂ ਦੇ ਪਿੰਡ ਡਲੀਰੀ ਕੋਲ ਹੋਣ ਦੀ ਸੂਚਨਾ ਵੀ ਹੱਥ ਲੱਗੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤਾ ਤਾਂ ਸਤਨਾਮ ਸਿੰਘ ਜੱਜ ਗਲੋਕ ਪਿਸਟਲ ਸਮੇਤ ਕਾਬੂ ਆ ਗਿਆ। ਜਦੋਂਕਿ ਸੋਨੂੰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਜੱਜ ਕੋਲੋਂ ਪਿਸਟਲ ਦੇ ਨਾਲਲ ਤਿੰਨ ਕਾਰਤੂਸ ਵੀ ਮਿਲੇ ਹਨ। ਦੋਵਾਂ ਵਿਰੁੱਧ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।