
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਰਨਤਾਰਨ-ਗੋਇੰਦਵਾਲ ਸਾਹਿਬ ਮਾਰਗ ’ਤੇ ਪੈਂਦੇ ਕਸਬਾ ਫਤਿਆਬਾਦ ਦੇ ਬਾਹਰਵਾਰ ਫਾਟਕ ਤੋਂ ਪਹਿਲਾਂ ਸਕਾਰਪਿਓ ਦੀ ਟੱਕਰ ਨਾਲ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਕ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦੋਂਕਿ ਦੂਜਾ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮੌਤ ਦੇ ਮੂੰਹ ਵਿਚ ਚਲਾ ਗਿਆ।

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ-ਗੋਇੰਦਵਾਲ ਸਾਹਿਬ ਮਾਰਗ ’ਤੇ ਪੈਂਦੇ ਕਸਬਾ ਫਤਿਆਬਾਦ ਦੇ ਬਾਹਰਵਾਰ ਫਾਟਕ ਤੋਂ ਪਹਿਲਾਂ ਸਕਾਰਪਿਓ ਦੀ ਟੱਕਰ ਨਾਲ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਕ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦੋਂਕਿ ਦੂਜਾ ਇਲਾਜ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮੌਤ ਦੇ ਮੂੰਹ ਵਿਚ ਚਲਾ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਫਤਿਆਬਾਦ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮਦਦ ਨਾਲ ਗੰਭੀਰ ਜ਼ਖ਼ਮੀ ਇਕ ਨੌਜਵਾਨ ਨੂੰ ਮੁੱਢਲੀ ਡਾਕਟਰੀ ਸਹਾਇਤਾ ਲਈ ਫਤਿਆਬਾਦ ਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿਥੇ ਜ਼ਖ਼ਮੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਅਗਲੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਜਦੋਂਕਿ ਦੂਜੇ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਇੱਕੋ ਮੁਹੱਲੇ ਦੇ ਦੋ ਨੌਜਵਾਨਾਂ ਦੀ ਮੌਤ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਚੌਕੀ ਇੰਚਾਰਜ ਪ੍ਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਤਿੰਦਰ ਸਿੰਘ (30) ਪੁੱਤਰ ਮਹਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ (25) ਪੁੱਤਰ ਪ੍ਰੇਮ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।