Tarntaran News : ਕਿੱਲੋ ਹੈਰੋਇਨ ਸਣੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਗ੍ਰਿਫ਼ਤਾਰ
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾਦੇ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਨੇ ਸਰਹੱਦੀ ਚੌਕੀ ਵਾਂ’ਤੇ ਤਾਇਨਾਤ ਬੀਐੱਸਐੱਫ ਦੀ 142 ਬਟਾਲੀਅਨ ਦੇ ਜਵਾਨਾਂ ਸਮੇਤ ਪਿੰਡ ਵਾਂ ਤਾਰਾ ਸਿੰਘ ਵਿਖੇ ਨਾਕੇਬੰਦੀ ਕੀਤੀ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ।
Publish Date: Sat, 28 Mar 2026 06:10 PM (IST)
Updated Date: Sat, 28 Mar 2026 06:13 PM (IST)
ਸਟਾਫ਼ ਰਿਪੋਰਟਰ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ’ਚ ਪੁਲਿਸ ਤੇ ਬੀਐੱਸਐੱਫ ਨੇ ਕੀਤੀ ਸਾਂਝੀ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾਹੈ। ਜਿਨ੍ਹਾਂ ਦੇ ਮੋਟਰਸਾਈਕਲ ਤੋਂ ਇਲਾਵਾ ਇਕ ਮੋਬਾਈਲ ਫੋਨ ਵੀ ਕਬਜੇ ਵਿਚ ਲਿਆ ਗਿਆ ਹੈ। ਜਦੋਂਕਿ ਦੋਵਾਂ ਵਿਰੁੱਧ ਥਾਣਾ ਖਾਲੜਾ ’ਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾਦੇ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਨੇ ਸਰਹੱਦੀ ਚੌਕੀ ਵਾਂ’ਤੇ ਤਾਇਨਾਤ ਬੀਐੱਸਐੱਫ ਦੀ 142 ਬਟਾਲੀਅਨ ਦੇ ਜਵਾਨਾਂ ਸਮੇਤ ਪਿੰਡ ਵਾਂ ਤਾਰਾ ਸਿੰਘ ਵਿਖੇ ਨਾਕੇਬੰਦੀ ਕੀਤੀ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਜਿਨ੍ਹਾਂ ਵਿੱਚੋਂ ਪਿੱਛੇ ਬੈਠੇ ਨੌਜਵਾਨ ਨੇ ਨਾਕਾ ਵੇਖ ਇਕ ਲਿਫਾਫਾ ਝਾੜੀਆਂ ਵਿਚ ਸੁੱਟ ਦਿੱਤਾ। ਸ਼ੱਕ ਦੇ ਅਧਾਰ ’ਤੇ ਦੋਵਾਂ ਨੂੰ ਕਾਬੂ ਕਰਕੇ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 1 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ ਖੁਸ਼ਕੀ ਪੁੱਤਰ ਲਾਡੀ ਸਿੰਘ ਵਾਸੀ ਭਿੱਖੀਵਿੰਡ ਅਤੇ ਸਾਜਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਡੱਲ ਵਜੋਂ ਹੋਈ ਹੈ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ। ਜਦੋਂਕਿ ਉਨ੍ਹਾਂ ਦੇ ਮੋਟਰਸਾਈਕਲ ਨੰਬਰ ਪੀਬੀ02 ਡੀਕਿਊ 7394 ਤੋਂਇਲਾਵਾ ਇਕ ਰੀਅਲਮੀ ਕੰਪਨੀ ਦਾ ਮੋਬਾਈਲ ਫੋਨ ਵੀਕਬਜੇ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।