Tarntaran News : ਫਿਰੌਤੀ ਲਈ ਪੋਲਟਰੀ ਕਾਰੋਬਾਰੀ 'ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਇਰਿੰਗ, ਪਹਿਲਾਂ ਵੀ ਵਾਪਰ ਚੁੱਕੀ ਹੈ ਘਟਨਾ
ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਮੇਨ ਰੋਡ 'ਤੇ ਬਾਜ਼ਾਰ ਵਿਚ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Publish Date: Wed, 06 May 2026 07:58 PM (IST)
Updated Date: Wed, 06 May 2026 08:02 PM (IST)
ਗੁਰਬਰਿੰਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਮੇਨ ਰੋਡ 'ਤੇ ਬਾਜ਼ਾਰ ਵਿਚ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦਿਆਂ ਪੰਜਾਬ ਪੋਲਟਰੀ ਫਾਰਮ ਐਂਡ ਬਰੀਡਿੰਗ ਫਾਰਮ ਦੇ ਮਾਲਕ ਮਨਿੰਦਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਬੀਰ ਇੰਦਰਪਾਲ ਸਿੰਘ ਸ਼ੈਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦਸੰਬਰ ਮਹੀਨੇ ਉਨ੍ਹਾਂ ਦੇ ਘਰ 'ਤੇ ਪਹਿਲਾਂ ਵੀ ਫਾਇਰਿੰਗ ਹੋਈ ਸੀ ਤਾਂ ਅੱਜ ਫੇਰ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨਾਂ ਦੀ ਦੁਕਾਨ 'ਤੇ ਗੋਲ਼ੀਆਂ ਚਲਾਈਆਂ। ਉਹਨਾਂ ਕਿਹਾ ਕਿ ਸਾਡੇ ਕੋਲੋਂ ਪਹਿਲਾਂ ਵਿਦੇਸ਼ੀ ਨੰਬਰਾਂ ਤੋਂ ਫੋਨ ਕਰ ਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ ਉਸ ਵੇਲੇ ਪੁਲਿਸ ਨੇ ਮਾਮਲਾ ਤਾਂ ਦਰਜ ਕੀਤਾ ਸੀ ਪਰੰਤੂ ਕੋਈ ਠੋਸ ਕਾਰਵਾਈ ਨਹੀਂ ਹੋਈ।
ਮਨਿੰਦਰ ਸਿੰਘ ਉਨ੍ਹਾਂ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ, ਥਾਣਾ ਗੋਇੰਦਵਾਲ ਸਾਹਿਬ ਮੁੱਖੀ ਇੰਸਪੈਕਟਰ ਬਲਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਹਰਿੰਦਰ ਸਿੰਘ ਨੇ ਕਿਹਾ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।