Tarntaran News : ਨਸ਼ੇ ਦਾ ਟੀਕਾ ਲਗਾ ਕੇ ਕੀਤਾ ਨੌਜਵਾਨ ਦਾ ਕਤਲ, ਲਾਸ਼ ਨਹਿਰ ’ਚ ਸੁੱਟੀ
ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਡੂਰ ਸਾਹਿਬ ਵਾਸੀ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ੇ ਦਾ ਟੀਕਾ ਲਗਾ ਕੇ ਕਤਲ ਕਰਨ ਅਤੇ ਫਿਰ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਨਹਿਰ ਵਿਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਇਕ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
Publish Date: Mon, 23 Mar 2026 07:52 PM (IST)
Updated Date: Mon, 23 Mar 2026 07:54 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਡੂਰ ਸਾਹਿਬ ਵਾਸੀ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ੇ ਦਾ ਟੀਕਾ ਲਗਾ ਕੇ ਕਤਲ ਕਰਨ ਅਤੇ ਫਿਰ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਨਹਿਰ ਵਿਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਇਕ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਮਨਪ੍ਰੀਤ ਕੌਰ ਵਾਸੀ ਪੱਤੀ ਲੰਮਿਆਂ ਕੀ ਖਡੂਰ ਸਾਹਿਬ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਪਤੀ ਸਤਨਾਮ ਸਿੰਘ (34) ਦੀ ਲਾਸ਼ ਬੀਤੇ ਦਿਨ ਸਵੇਰੇ ਕਰੀਬ ਸਾਢੇ 8 ਵਜੇ ਨਹਿਰ ਵਿਚ ਤੈਰਦੀ ਮਿਲੀ। ਜਿਸ ਸਬੰਧੀ ਪੁਲਿਸ ਨੇ 194 ਬੀਐੱਨਐੱਸ ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਵੀ ਕਰਵਾ ਦਿੱਤਾ। ਹੁਣ ਉਸ ਨੂੰ ਪਤਾ ਲੱਗਾ ਕਿ 17 ਮਾਰਚ ਨੂੰ ਉਸਦੇ ਪਤੀ ਸਤਨਾਮ ਸਿੰਘ ਨੂੰ ਗੁਰਦਿੱਤ ਸਿੰਘ ਗੱਟੂ ਪੁੱਤਰ ਗੁਰਦੇਵ ਸਿੰਗ ਅਤੇ ਸਾਜਨ ਸਿੰਗ ਪੁੱਤਰ ਗੁਰਮੁੱਖ ਸਿੰਘ ਵਾਸੀ ਪੱਤੀ ਲੰਮਿਆਂ ਕੀ ਖਡੂਰ ਸਾਹਿਬ ਨਹਿਰ ਵੱਲ ਲਿਜਾ ਰਹੇ ਸੀ।
ਉਕਤ ਲੋਕਾਂ ਨੇ ਧੱਕੇ ਨਾਲ ਉਸਦੇ ਪਤੀ ਨੂੰ ਨਸ਼ੇ ਦਾ ਟੀਕਾ ਲਗਾ ਕੇ ਕਤਲ ਕੀਤਾ ਅਤੇ ਫਿਰ ਲਾਸ਼ ਖੁਰਦ ਬੁਰਦ ਕਰਨ ਲਈ ਨਹਿਰ ਵਿਚ ਸੁੱਟ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਦੇ ਬਿਆਨਾਂ ’ਤੇ ਉਕਤ ਦੋਵਾਂ ਵਿਰੁੱਧ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਸਾਜਨ ਸਿੰਘ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਜਦੋਂਕਿ ਗੁਰਦਿੱਤ ਸਿੰਘ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।