Tarntaran News : ਬਰੇਜ਼ਾ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, ਦੋ ਜਣੇ ਜ਼ਖ਼ਮੀ
ਤਰਨਤਾਰਨ-ਝਬਾਲ ਮਾਰਗ ’ਤੇ ਪੈਂਦੇ ਪਿੰਡ ਕਾਜ਼ੀਕੋਟ ਮੋੜ ਕੋਲ ਬਰੇਜਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਤਾਂ ਰਸਤੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ।
Publish Date: Sat, 14 Mar 2026 06:34 PM (IST)
Updated Date: Sat, 14 Mar 2026 06:38 PM (IST)
ਜਸਪਾਲ ਸਿੰਘ ਜੱਸੀ•ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ-ਝਬਾਲ ਮਾਰਗ ’ਤੇ ਪੈਂਦੇ ਪਿੰਡ ਕਾਜ਼ੀਕੋਟ ਮੋੜ ਕੋਲ ਬਰੇਜ਼ਾ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਤਾਂ ਰਸਤੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ ਦੂਜੇ ਦੋ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਕੁਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਾਣੋਚਾਹਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਲੜਕਾ ਹਰਮਨਜੀਤ ਸਿੰਘ (23) ਆਪਣੇ ਦੋਸਤ ਹਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭੋਜੀਆਂ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਝਬਾਲ ਵੱਲੋਂ ਤਰਨਤਾਰਨ ਆ ਰਹੇ ਸੀ। ਜਦੋਂ ਉਹ ਕਾਜ਼ੀਕੋਟ ਪਿੰਡ ਦੇ ਮੋੜ ਕੋਲ ਪੁੱਜੇ, ਤਾਂ ਕਾਲੇ ਰੰਗ ਦੀ ਬਰੇਜ਼ਾ ਕਾਰ ਨੰਬਰ ਪੀਬੀ46 ਏਪੀ 4565 ਨੇ ਤੇਜ਼ ਰਫ਼ਤਾਰ ਨਾਲ ਗਲਤ ਪਾਸੇ ਲਿਆ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸਦੇ ਚੱਲਦਿਆਂ ਤਿੰਨੇ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਜਦੋਂ ਤਿੰਨਾਂ ਨੂੰ ਹਸਪਤਾਲ ਲਿਜਾ ਰਹੇ ਸੀ ਤਾਂ ਰਸਤੇ ਵਿਚ ਉਸਦੇ ਲੜਕੇ ਹਰਮਨਜੀਤ ਸਿੰਘ ਦੀ ਮੌਤ ਹੋ ਗਈ। ਜਦੋਂਕਿ ਹਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਕੁਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਵਲੀਪੁਰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਦੋਂਕਿ ਲਾਸ਼ ਦਾ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।